ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੰਜਾਬ ਦੇ ਖਜ਼ਾਨੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਦੱਸ ਦਈਏ ਕਿ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਨੇ ਅਗਸਤ 2022 ਵਿੱਚ ਜੀਐਸਟੀ ਮਾਲੀਏ ਵਿੱਚ ਵਧੀਆ ਵਾਧਾ ਦਰਜ ਕੀਤਾ ਹੈ। ਜੋ ਕਿ ਪੰਜਾਬ ਦੇ ਲਈ ਵਧੀਆ ਹੈ। ਇਸ ਸਬੰਧੀ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਟਵੀਟ ਵੀ ਕੀਤਾ ਹੈ।
ਖਜ਼ਾਨਾ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਨੇ ਅਗਸਤ 2022 ਵਿੱਚ ਜੀਐਸਟੀ ਮਾਲੀਏ ਵਿੱਚ ਇੱਕ ਸਿਹਤਮੰਦ ਵਾਧਾ ਦਰਜ ਕੀਤਾ ਹੈ। ਵਿੱਤੀ ਸਾਲ 22-23 ਦੇ 5 ਮਹੀਨਿਆਂ ਵਿੱਚ, ਰਾਜ ਨੇ ਵਿੱਤੀ ਸਾਲ 21-22 ਦੇ ਮੁਕਾਬਲੇ ਜੀਐਸਟੀ ਮਾਲੀਏ ਵਿੱਚ 23% ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕੇ ਗਏ ਕਦਮ ਖਜ਼ਾਨੇ ਨੂੰ ਵਧਾਉਣ ਦੇ ਨਤੀਜੇ ਸਪੱਸ਼ਟ ਤੌਰ ’ਤੇ ਦਿਖਾਈ ਦੇ ਰਹੇ ਹਨ।