ਚੰਡੀਗੜ੍ਹ: ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਸੰਨੀ ਦਿਓਲ ਨੇ ਕਿਹਾ ਕਿ ਦੇਸ਼ ਦਾ ਹਰ ਵਿਅਕਤੀ ਇਸ ਦੁਖਾਂਤ ਤੋਂ ਦੁਖੀ ਅਤੇ ਚਿੰਤਤ ਹੈ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਸ਼ਰਾਬ ਮਾਫੀਆ ਲੰਬੇ ਸਮੇਂ ਤੋਂ ਬਟਾਲਾ ਵਿੱਚ ਗੈਰਕਨੂੰਨੀ ਕਾਰੋਬਾਰ ਕਰ ਰਿਹਾ ਹੈ। ਦਿਓਲ ਨੇ ਕਿਹਾ, "ਇਹ ਮੰਨਣਾ ਬਹੁਤ ਮੁਸ਼ਕਲ ਹੈ ਕਿ ਬਿਨਾਂ ਪ੍ਰਸ਼ਾਸਨ ਦੀ ਜਾਣਕਾਰੀ ਤੇ ਤਾਕਤਵਰ ਆਗੂਆਂ ਦੀ ਸੁਰੱਖਿਆ ਤੋਂ ਬਿਨਾਂ ਇਹ ਕੰਮ ਕੀਤਾ ਜਾ ਰਿਹਾ ਸੀ।"
ਪੁਲਿਸ ਨੇ ਹੁਣ ਤੱਕ ਸੂਬੇ ਵਿੱਚ ਗੈਰ ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਪੰਜ ਮਾਫੀਆ ਸਣੇ 37 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਮੁਤਾਬਕ, ਪੇਂਟ ਕਾਰੋਬਾਰੀ ਰਾਜੇਸ਼ ਜੋਸ਼ੀ ਸਣੇ ਅੱਠ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਾਰਿਆਂ ਦੀ ਪਛਾਣ ਕਰ ਲਈ ਗਈ ਹੈ।
ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੂੱਲੋ ਨੇ ਮੁੱਖ ਮੰਤਰੀ ਨੂੰ ਦੱਸਿਆ ਜ਼ਿੰਮੇਵਾਰ