ਪੰਜਾਬ

punjab

ETV Bharat / city

ਪਨਸਪ ਦੇ MD ਅਹੁਦੇ ਤੋਂ ਅਸਤੀਫ਼ਾ: ਮਹਿਲਾ IAS ਅਫ਼ਸਰ ਨੇ ਸਮੇਂ ਤੋਂ ਪਹਿਲਾਂ ਮੰਗੀ ਸੇਵਾਮੁਕਤੀ - ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ

ਆਈਏਐਸ ਅਫ਼ਸਰ ਅੰਮ੍ਰਿਤ ਕੌਰ ਗਿੱਲ ਵਲੋਂ ਪਨਸਪ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਤੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੀ ਮੰਗ ਕੀਤੀ ਹੈ। ਜਿਸ 'ਚ ਚਰਚਾਵਾਂ ਨੇ ਕਿ ਉਹ ਸਰਕਾਰ ਦੇ ਰਵੱਈਏ ਤੋਂ ਨਾਖੁਸ਼ ਹਨ।

ਪਨਸਪ ਦੇ MD ਅਹੁਦੇ ਤੋਂ ਅਸਤੀਫ਼ਾ
ਪਨਸਪ ਦੇ MD ਅਹੁਦੇ ਤੋਂ ਅਸਤੀਫ਼ਾ

By

Published : Jul 22, 2022, 4:44 PM IST

ਚੰਡੀਗੜ੍ਹ: ਪੰਜਾਬ ਦੀ ਮਹਿਲਾ ਆਈਏਐਸ ਅਧਿਕਾਰੀ ਅੰਮ੍ਰਿਤ ਕੌਰ ਗਿੱਲ ਨੇ ਸਰਕਾਰ ਤੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਵਲੰਟੀਅਰ ਰਿਟਾਇਰਮੈਂਟ ਸਕੀਮ (VRS) ਤਹਿਤ ਸਰਕਾਰ ਨੂੰ ਅਰਜ਼ੀ ਦਿੱਤੀ ਹੈ। ਸੇਵਾ ਨਿਯਮ ਅਨੁਸਾਰ ਉਨ੍ਹਾਂ ਨੇ ਸਰਕਾਰ ਨੂੰ 3 ਮਹੀਨੇ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਪੰਜਾਬ ਰਾਜ ਸਿਵਲ ਸਪਲਾਈ ਕਾਰਪੋਰੇਸ਼ਨ ਲਿਮਟਿਡ (ਪਨਸਪ) ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਸਰਕਾਰ ਤੋਂ ਨਾਰਾਜ਼ਗੀ ਦੀਆਂ ਚਰਚਾਵਾਂ: ਅਧਿਕਾਰੀਆਂ ਵਿੱਚ ਚਰਚਾ ਹੈ ਕਿ ਆਈਏਐਸ ਗਿੱਲ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਵੱਈਏ ਅਤੇ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਗਏ ਸੀਨੀਅਰ ਅਧਿਕਾਰੀਆਂ ਤੋਂ ਨਾਖੁਸ਼ ਸਨ। ਹਾਲਾਂਕਿ ਸਰਕਾਰ ਜਾਂ ਖੁਦ ਅੰਮ੍ਰਿਤ ਕੌਰ ਗਿੱਲ ਨੇ ਇਸ ਬਾਰੇ ਅਜੇ ਤੱਕ ਰਸਮੀ ਤੌਰ 'ਤੇ ਕੁਝ ਨਹੀਂ ਕਿਹਾ ਹੈ।

ਵਿਦੇਸ਼ ਜਾਣਾ ਚਾਹੁੰਦੇ ਹਨ ਗਿੱਲ: ਸੂਤਰਾਂ ਅਨੁਸਾਰ ਅੰਮ੍ਰਿਤ ਕੌਰ ਗਿੱਲ ਹੁਣ ਵਿਦੇਸ਼ ਜਾਣਾ ਚਾਹੁੰਦੇ ਹਨ। ਇਸ ਕਾਰਨ ਉਨ੍ਹਾਂ ਨੇ ਸਮੇਂ ਤੋਂ ਪਹਿਲਾਂ ਨੌਕਰੀ ਛੱਡਣ ਦਾ ਮਨ ਬਣਾ ਲਿਆ ਹੈ। ਉਹ ਇਸ ਤੋਂ ਪਹਿਲਾਂ ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਅੰਮ੍ਰਿਤ ਕੌਰ ਗਿੱਲ 2010 ਬੈਚ ਦੀ ਆਈ.ਏ.ਐਸ. ਅਫ਼ਸਰ ਹੈ। ਗਿੱਲ ਨੂੰ ਸਖ਼ਤ ਅਕਸ ਵਾਲਾ ਅਫ਼ਸਰ ਮੰਨਿਆ ਜਾਂਦਾ ਹੈ। ਜੇਕਰ ਕੁਝ ਗਲਤ ਹੁੰਦਾ ਹੈ ਤਾਂ ਉਹ ਕਿਸੇ ਨਾਲ ਵੀ ਲੜਨ ਲਈ ਤਿਆਰ ਰਹਿੰਦੇ ਹਨ।

ਪਰਿਵਾਰਕ ਕਾਰਨਾਂ ਕਰਕੇ ਛਡ ਰਹੇ ਨੌਕਰੀ: ਇਸ ਦੇ ਨਾਲ ਹੀ ਆਈਏਐਸ ਗਿੱਲ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਉਹ ਪਰਿਵਾਰਕ ਕਾਰਨਾਂ ਕਰਕੇ ਨੌਕਰੀ ਛੱਡ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦਾ ਕੋਈ ਸਿਆਸੀ ਕਾਰਨ ਨਹੀਂ ਹੈ। ਨਾ ਹੀ ਕਿਸੇ ਅਧਿਕਾਰੀ ਜਾਂ ਸਰਕਾਰ ਨਾਲ ਕੋਈ ਮਤਭੇਦ ਹੈ। ਉਨ੍ਹਾਂ ਨੇ ਕਈ ਮੰਤਰੀਆਂ ਨਾਲ ਕੰਮ ਕੀਤਾ ਹੈ ਅਤੇ ਉਨ੍ਹਾਂ ਦਾ ਚੰਗਾ ਤਜਰਬਾ ਹੈ।

ਇਹ ਵੀ ਪੜ੍ਹੋ:MSP ਕਮੇਟੀ ਨੂੰ ਲੈ ਕੇ ਸੀਐੱਮ ਮਾਨ ਦੀ PM ਨੂੰ ਚਿੱਠੀ, ਕੀਤੀ ਇਹ ਮੰਗ

ABOUT THE AUTHOR

...view details