ਪੰਜਾਬ

punjab

ETV Bharat / city

'ਪੰਜਾਬ ਦੀਆਂ ਤਕਨੀਕੀ ਯੂਨੀਵਰਿਸਟੀਆਂ ਨੂੰ ਆਨ-ਲਾਈਨ ਕਲਾਸਾਂ ਸ਼ੁਰੂ ਕਰਨ ਦੀ ਹਦਾਇਤ' - google class room

ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ 'ਚ ਪੰਜਾਬ ਦੇ ਤਕਨੀਕੀ ਕਾਲਜਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਨੁਕਸਾਨ ਹੋ ਰਿਹਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਤਕਨੀਕੀ ਸਿੱਖਿਆ ਮੰਤਰੀ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਵੇ ਤਕਨੀਕੀ ਯੂਨੀਵਰਸਿਟੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

'ਪੰਜਾਬ ਦੀਆਂ ਤਕਨੀਕੀ ਯੂਨੀਵਰਿਸਟੀਆਂ ਨੂੰ ਆਨ-ਲਾਈਨ ਕਲਾਸਾਂ ਸ਼ੁਰੂ ਕਰਨ ਹਦਾਇਤ'
'ਪੰਜਾਬ ਦੀਆਂ ਤਕਨੀਕੀ ਯੂਨੀਵਰਿਸਟੀਆਂ ਨੂੰ ਆਨ-ਲਾਈਨ ਕਲਾਸਾਂ ਸ਼ੁਰੂ ਕਰਨ ਹਦਾਇਤ'

By

Published : Apr 8, 2020, 8:53 PM IST

ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ 'ਚ ਪੰਜਾਬ ਦੇ ਤਕਨੀਕੀ ਕਾਲਜਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਨੁਕਸਾਨ ਹੋ ਰਿਹਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਤਕਨੀਕੀ ਸਿੱਖਿਆ ਮੰਤਰੀ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਵੇ ਤਕਨੀਕੀ ਯੂਨੀਵਰਸਿਟੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

ਚੰਨੀ ਨੇ ਸੂਬੇ ਦੀਆਂ ਦੋਵੇਂ ਤਕਨੀਕੀ ਸਿੱਖਿਆ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਦਿਆਰਥੀਆਂ ਨੂੰ ਪੜਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਕਰਫਿਊ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਾ ਆਉਣ ਦੇਣ ਦਿੱਤੀ ਜਾਵੇ । ਚੰਨੀ ਨੇ ਸਮੁੱਚੀ ਫੈਕਲਟੀ ਨੂੰ ਵੀ ਅਪੀਲ ਕੀਤੀਹੈ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਉਹ ਵਿਦਿਆਰਥੀਆਂ ਦੀ ਸਹਾਇਤਾ ਲਈ ਅੱਗੇ ਆਉਣ।

ਚੰਡੀਗੜ੍ਹ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਇੰਦਰ ਕੁਮਾਰ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਅਤੇ ਮਾਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸੰਬੰਧਿਤ ਕਾਲਜਾਂ ਨੂੰ ਵੱਖ-ਵੱਖ ਤਕਨੀਕਾਂ ਜਿਵੇਂ ਕਿ ਯੂਟਿਊਬ, ਜ਼ੂਮ, ਸਕਾਈਪ, ਗੂਗਲ ਕਲਾਸਰੂਮ, ਵਟਸਐਪ ਗਰੁੱਪਾਂ ਆਦਿ ਦੀ ਵਰਤੋਂ ਕਰਕੇ ਆਨਲਾਈਨ ਵਿਧੀ ਰਾਹੀਂ ਕਲਾਸਾਂ ਚਲਾਉਣ ਲਈ ਕਿਹਾ ਗਿਆ ਹੈ, ਤਾਂ ਜੋ ਮੌਜੂਦਾ ਸੰਕਟਕਾਲੀ ਸਥਿਤੀ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ।

ਸ੍ਰੀ ਵਰਮਾ ਨੇ ਕਿਹਾ ਕਿ ਦੋਵਾਂ ਯੂਨੀਵਰਸਿਟੀਆਂ ਨੂੰ ਯੂਜੀਸੀ/ਏਆਈਸੀਟੀਈ ਵਲੋਂ ਵਿਕਸਤ ਕੀਤੇ ਗਏ ਆਨਲਾਈਨ ਸਮੱਗਰੀ ਸਾਂਝੇ ਕਰਨ ਵਾਲੇ ਪਲੈਟਫਾਰਮ ਸਵੈਯਮ (ਸਟੱਡੀ ਵੈਬਸ ਆਫ ਐਕਟਿਵ ਲਰਨਿੰਗ ਫਾਰ ਯੰਗ ਐਸਪਾਇਰਿੰਗ ਮਾਈਂਡਜ਼) ਦੀ ਵਰਤੋਂ ਕਰਦਿਆਂ ਐਮਓਓਸੀਐਸ (ਮੈਸਿਵ ਆਨਲਾਈਨ ਓਪਨ ਕੋਰਸਸ) ਰਾਹੀਂ ਪੜ੍ਹਾਉਣ ਦੀ ਸਲਾਹ ਦਿੱਤੀ ਗਈ ਹੈ।

ਸ੍ਰੀ ਵਰਮਾ ਨੇ ਕਿਹਾ ਕਿ ਦੋਵਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਕਿਹਾ ਜਾਂਦਾ ਹੈ ਕਿ ਉਹ ਫੈਕਲਟੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੀ ਆਨਲਾਈਨ ਅਧਿਆਪਨ ਨੂੰ ਅਪਨਾਉਣ ਹਿੱਤ ਜਾਗਰੂਕ ਕਰਨ ਤੇ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ।

ABOUT THE AUTHOR

...view details