ਪੰਜਾਬ

punjab

ETV Bharat / city

ਫ਼ਸਲਾਂ ਦੀ ਰਾਖੀ ਲਈ ਸਰਕਾਰ ਦੇਵੇਗੀ ਸਬਸਿਡੀ- ਕੈਬਿਨੇਟ ਮੰਤਰੀ - ਪੰਜਾਬ ਸਰਕਾਰ

ਸੂਬੇ ਵਿੱਚ ਜੰਗਲਾਤ ਵਿਭਾਗ ਵੱਲੋਂ ਕੰਡਿਆਲੀ ਖੇਤਰ ਨਾਲ ਸਬੰਧਿਤ ਕਿਸਾਨਾਂ ਨੂੰ ਕੰਡਿਆਲੀ ਤਾਰ ਲਵਾਉਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।

ਫ਼ੋਟੋ

By

Published : Jul 18, 2019, 7:09 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਡੀ ਖੇਤਰ ਨਾਲ ਸਬੰਧਿਤ ਕਿਸਾਨਾਂ ਨੂੰ ਕੰਡਿਆਲੀ ਤਾਰ ਲਾਉਣ ਲਈ 50 ਫ਼ੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਕਿ ਕਿਸਾਨ ਆਪਣੇ ਖੇਤਾਂ ਦੀ ਰਾਖੀ ਕਰ ਸਕਣ।

ਇਹ ਵੀ ਪੜ੍ਹੋ: ਅਯੁੱਧਿਆ ਕੇਸ: 2 ਅਗਸਤ ਤੋਂ ਓਪਨ ਕੋਰਟ 'ਚ ਹੋਵੇਗੀ ਸੁਣਵਾਈ

ਇਸ ਬਾਰੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਕੰਡਿਆਲੀ ਖੇਤਰ ਵਿੱਚ ਇੱਕ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਤਹਿਤ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਆਦਿ ਜ਼ਿਲ੍ਹਿਆਂ ਦੇ ਕੰਡਿਆਲੀ ਖੇਤਰ ਅਧੀਨ ਆਉਂਦੇ ਕਿਸਾਨ ਵਿੱਤੀ ਸਹਾਇਤਾ ਹਾਸਲ ਕਰ ਸਕਦੇ ਹਨ।

ਧਰਮਸੋਤ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕਿਸਾਨਾਂ ਵੱਲੋਂ ਬੱਲੀਆਂ ਰਾਹੀਂ ਅਤੇ ਐਂਗਲ ਆਇਰਨ/ਸੀਮੈਂਟ ਫੈਨਸ ਪੋਸਟ ਰਾਹੀਂ ਦੋ ਤਰ੍ਹਾਂ ਤਾਰਬੰਦੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬੱਲੀਆਂ ਰਾਹੀਂ ਤਾਰਬੰਦੀ ਕਰਨ 'ਤੇ ਕਿਸਾਨਾਂ ਨੂੰ 125 ਰੁਪਏ ਪ੍ਰਤੀ ਰਨਿੰਗ ਮੀਟਰ ਅਤੇ ਐਂਗਲ ਆਇਰਨ/ਸੀਮੈਂਟ ਫੈਂਨਸ ਪੋਸਟ ਰਾਹੀਂ ਤਾਰਬੰਦੀ ਕਰਨ 'ਤੇ 175 ਰੁਪਏ ਪ੍ਰਤੀ ਰਨਿੰਗ ਮੀਟਰ ਦੇ ਹਿਸਾਬ ਨਾਲ ਵਿਤੀ ਸਹਾਇਤਾ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਆਪਣੇ ਖਰਚੇ 'ਤੇ ਅਗਾਊਂ ਤਾਰਬੰਦੀ ਕਰਨ ਉਪਰੰਤ ਵਿਤੀ ਸਹਾਇਤਾ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ./ਚੈੱਕ ਰਾਹੀਂ ਦੇਣ ਦੀ ਵਿਵਸਥਾ ਕੀਤੀ ਗਈ ਹੈ। ਜੰਗਲਾਤ ਮੰਤਰੀ ਨੇ ਦੱਸਿਆ ਕਿ ਇਹ ਸਕੀਮ ਤਹਿਤ ਮਾਰਚ, 2019 ਤੱਕ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਆਦਿ ਜ਼ਿਲ੍ਹਿਆਂ ਵਿੱਚ ਲੱਗਭੱਗ 1280 ਲਾਭਪਾਤਰੀਆਂ ਨੂੰ 8.13 ਕਰੋੜ ਰੁਪਏ ਦੀ ਵਿਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।

ABOUT THE AUTHOR

...view details