ਚੰਡੀਗੜ੍ਹ: ਪੰਜਾਬ ਸਰਕਾਰ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ ਲੈ ਕੇ ਵੱਡੀ ਵੱਡੀ ਕਾਰਵਾਈ ਕਰੀਆਂ ਜਾ ਰਹੀਆਂ ਹਨ। ਲਗਾਤਾਰ ਜੇਲ੍ਹਾਂ ਚੋਂ ਨਸ਼ੇ ਅਤੇ ਮੋਬਾਇਲ ਮਿਲਣ ਦੇ ਮਾਮਲਿਆਂ ਨੂੰ ਲੈ ਕੇ ਹੁਣ ਸਰਕਾਰ ਸਖਤੀ ਵਰਤਦੀ ਹੋਈ ਦਿਖਾਈ ਦੇ ਰਹੀ ਹੈ। ਦੱਸ ਦਈਏ ਕਿ ਪੰਜਾਬ ’ਚ ਜੇਲ੍ਹ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਜੇਲ੍ਹਾਂ ’ਚ ਸਾਰੇ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ। ਅਜਿਹਾ ਕਰਨ ਵਾਲਾ ਪੰਜਾਬ ਪਹਿਲਾਂ ਸੂਬਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਚ ਸਾਰੇ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ। ਜਿਸ ਰਾਹੀ ਇਹ ਪਤਾ ਲਗਾਇਆ ਜਾਵੇਗਾ ਕਿਹੜਾ ਕੈਦੀ ਨਸ਼ਾ ਕਰਦਾ ਹੈ ਕਿਹੜਾ ਨਹੀਂ। ਜਾਂਚ ਦੌਰਾਨ ਜੇਕਰ ਅਜਿਹਾ ਮਿਲਦਾ ਹੈ ਤਾਂ ਜੇਲ੍ਹ ਅੰਦਰ ਨਸ਼ਾ ਸਪਲਾਈ ਕਰਨ ਵਾਲੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਕੈਦੀਆਂ ਦੀ ਹੋਵੇਗੀ ਮੈਡੀਕਲ ਸਕ੍ਰੀਨਿੰਗ: ਜੇਲ੍ਹ ਮੰਤਰੀ ਨੇ ਦੱਸਿਆ ਕਿ ਪੰਜਾਬ ਅਜਿਹਾ ਪਹਿਲਾਂ ਸੂਬਾ ਹੋਵੇਗਾ ਜੋ ਜੇਲ੍ਹ ’ਚ ਬੰਦ ਕੈਦੀਆਂ ਦੀ ਜਾਂਚ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਇਸਦੀ ਸ਼ੁਰੂਆਤ ਰੋਪੜ ਜੇਲ੍ਹ ਤੋਂ ਕੀਤੀ ਜਾਵੇਗੀ। ਇਸਦਾ ਨਤੀਜਾ ਆਉਣ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਚ ਮੈਡੀਕਲ ਸਕ੍ਰੀਨਿੰਗ ਕੀਤੀ ਜਾਵੇਗੀ। ਇਸ ਜਾਂਚ ਤੋਂ ਪਤਾ ਲਗਾਇਆ ਜਾਵੇਗਾ ਕਿ ਕੈਦੀ ਕਿਹੜਾ ਨਸ਼ਾ ਕਰ ਰਹੇ ਹਨ ਅਤੇ ਕਿੰਨੇ ਕੈਦੀ ਨਸ਼ੇ ਦੇ ਆਦੀ ਹਨ।