ਚੰਡੀਗੜ੍ਹ:ਪੰਜਾਬ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ। ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਠੋਕਿਆ ਜਾ ਰਿਹਾ ਉੱਥੇ ਹੀ ਹੁਣ ਪੰਜਾਬ ਲੋਕ ਕਾਂਗਰਸ ਪਾਰਟੀ ਨੇ ਵੀ ਆਪਣੀ ਸਰਕਾਰ ਬਣਾਉਣ ਦਾਅਵਾ ਕੀਤਾ ਹੈ।
ਸੂਤਰਾਂ ਤੋਂ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਆਪਣੇ ਨਵੇਂ ਚੁਣੇ ਵਿਧਾਇਕਾਂ ਨੂੰ ਰਾਜਸਥਾਨ ਜਾਂ ਫਿਰ ਛੱਤੀਸਗੜ੍ਹ ਭੇਜ ਸਕਦੀ ਹੈ ਇਸ ਦੌਰਾਨ ਹੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਆਗੂ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਕਿਹਾ ਕਿ ਕੈਪਟਨ ਅਮਰਿੰਦਰ ਕਈਆਂ ਦੇ ਸਿਆਸੀ ਗੁਰੂ ਹਨ ਅਤੇ ਕਈ ਸਿਆਸੀ ਆਗੂਆਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਉਨ੍ਹਾਂ ਅੱਗੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ। ਇਸਦੇ ਨਾਲ ਬਲੀਏਵਾਲ ਨੇ ਦਾਅਵਾ ਠੋਕਿਆ ਹੈ ਕਿ ਸਿਸਵਾਂ ਫਾਰਮ ਹਾਊਸ ਤੋਂ ਸਿਆਸੀ ਸ਼ੋਅ (political show to run from siswan farmhouse) ਚੱਲੇਗਾ ।
ਬਲੀਏਵਾਲ ਨੇ ਆਪਣੇ ਸੋਸ਼ਲ ਖਾਤੇ ਉੱਤੇ ਟਵੀਟ ਕਰਦਿਆਂ ਇਹ ਵੀ ਕਿਹਾ ਰੈ ਕਿ ਮੀਡੀਆ ਦੇ ਦੋਸਤੋ ਸਿਸਵਾਂ ਫਾਰਮ ਹਾਊਸ ਤੋਂ ਸਿਆਸੀ ਸ਼ੋਅ ਵੇਖਣ ਲਈ ਤਿਆਰ ਰਹੋ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਨਵੀਆਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਸਿਆਸੀ ਪੰਡਤਾਂ ਦਾ ਕਹਿਣੈ ਕਿ ਕੈਪਟਨ ਨਵੀਂ ਸਰਕਾਰ ਬਣਾਉਣ ਦੇ ਮੁੱਖ ਸੂਤਰਧਾਰ ਹੋ ਸਕਦੇ ਹਨ। ਇਸਦੇ ਨਾਲ ਹੀ ਸੂਬੇ ਵਿੱਚ ਵੱਡੀ ਚਰਚਾ ਇਹ ਵੀ ਚੱਲ ਰਹੀ ਹੈ ਕਿਸੇ ਵੀ ਸਿਆਸੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲ ਰਿਹਾ ਹੈ ਜਿਸ ਕਰਕੇ ਹੰਗ ਅੰਸੈਬਲੀ ਦਾ ਵੀ ਸੰਭਵਨਾ ਹੈ।
ਇਸ ਛਿੜੀ ਨਵੀਂ ਚਰਚਾ ਵਿਚਾਲੇ ਕਾਂਗਰਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਨੂੰ ਲੈਕੇ ਵੀ ਵੱਡੀ ਚਰਚਾ ਚੱਲ ਰਹੀ ਹੈ ਕਿ ਪਾਰਟੀ ਆਪਣੇ ਵਿਧਾਇਕਾਂ ਦੀ ਖਰੀਦੋ ਫਰੋਖਤ ਤੋਂ ਬਚਾਉਣ ਲਈ ਬਾਹਰਲੇ ਸੂਬਿਆਂ ਵਿੱਚ ਭੇਜ ਸਕਦੀ ਹੈ। ਚਰਚਾ ਇਹ ਵੀ ਹੈ ਕਿ ਆਮ ਆਦਮੀ ਪਾਰਟੀ ਨਵੇਂ ਵਿਧਾਇਕਾਂ ਨੂੰ ਦਿੱਲੀ ਵਿੱਚ ਰੱਖ ਸਕਦੀ ਹੈ।
ਇਹ ਵੀ ਪੜ੍ਹੋ:ਕਾਂਗਰਸ ਉਮੀਦਵਾਰਾਂ ਨੂੰ ਰਾਜਸਥਾਨ ਜਾਂ ਛੱਤੀਸਗੜ੍ਹ ਭੇਜਣ ਦੀ ਤਿਆਰੀ ’ਚ !