ਪੰਜਾਬ

punjab

ETV Bharat / city

PLC ਦੇ BJP ਵਿੱਚ ਰਲੇਵੇਂ ਤੋਂ ਬਾਅਦ ਕਈ ਪਾਰਟੀ ਆਗੂ ਬੀਜੇਪੀ ਵਿੱਚ ਹੋਏ ਸ਼ਾਮਲ

ਪੰਜਾਬ ਲੋਕ ਕਾਂਗਰਸ ਦੇ ਕਈ ਆਗੂ ਬੀਜੇਪੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਨ੍ਹਾਂ ਤੋਂ ਇਲਾਵਾ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਸਮੇਤ ਸਾਰੇ 27 ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਸਬੰਧੀ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਬੀਜੇਪੀ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।

punjab lok congress leader join BJP
ਪਾਰਟੀ ਆਗੂ ਬੀਜੇਪੀ ਵਿੱਚ ਹੋਏ ਸ਼ਾਮਲ

By

Published : Oct 1, 2022, 3:32 PM IST

Updated : Oct 1, 2022, 5:32 PM IST

ਚੰਡੀਗੜ੍ਹ: ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪਾਰਟੀ ਨੂੰ ਭਾਜਪਾ 'ਚ ਰਲੇਵਾਂ ਕਰਨ ਦੇ ਨਾਲ-ਨਾਲ ਆਪਣੇ ਪੁੱਤਰ-ਧੀ ਅਤੇ ਹੋਰ ਆਗੂਆਂ ਸਮੇਤ ਭਾਜਪਾ 'ਚ ਸ਼ਾਮਲ ਹੋਏ ਸੀ ਹੁਣ ਪੰਜਾਬ ਲੋਕ ਕਾਂਗਰਸ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਬੀਜੇਪੀ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸਾਂਝੇ ਤੌਰ ਉੱਤੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੀਐਲਸੀ ਦੇ ਕਈ ਆਗੂਆਂ ਸਣੇ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਸਮੇਤ ਸਾਰੇ 27 ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋਣਗੇ।

ਪਾਰਟੀ ਆਗੂ ਬੀਜੇਪੀ ਵਿੱਚ ਹੋਏ ਸ਼ਾਮਲ

ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਸੂਬਾ ਸਰਕਾਰ ਦਾ ਕੰਮ ਹੈ। ਸੰਵਿਧਾਨ ਦੇ ਮੁਤਾਬਿਕ ਸੂਬਾ ਸਰਕਾਰ ਨੂੰ ਆਪਣੇ ਸੂਬੇ ਦੀ ਸੁਰੱਖਿਆ ਨੂੰ ਕਾਇਮ ਰੱਖਣਾ ਹੈ। ਪਰ ਪੰਜਾਬ ਦੇ ਹਾਲਾਤ ਦਿਨ ਬ ਦਿਨ ਮਾੜੇ ਹੁੰਦੇ ਜਾ ਰਹੇ ਹਨ। ਕੁਝ ਲੋਕ ਹਾਲਾਤ ਖਰਾਬ ਕਰਨਾ ਚਾਹੁੰਦੇ ਹਨ। ਗੁਆਂਢੀ ਦੇਸ਼ ਪਾਕਿਸਤਾਨ ਗੜਬੜ ਕਰ ਰਿਹਾ ਹੈ। ਡਰੋਨ ਦੇ ਜਰੀਏ ਜੋ ਹਥਿਆਰ ਆ ਰਹੇ ਹਨ ਉਹ ਗੜਬੜੀ ਕਰਨ ਦੇ ਲਈ ਆ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਸੁਰੱਖਿਅਤ ਰੱ੍ਰਖਣ ਦੇ ਲਈ ਕੇਂਦਰ ਸਰਕਾਰ ਵੀ ਆਪਣੀ ਡਿਊਟੀ ਨਿਭਾਵੇਗਾ। ਪਾਕਿਸਤਾਨ ਵੱਲੋਂ ਡਰੋਨ ਭੇਜੇ ਜਾ ਰਹੇ ਹਨ ਪੰਜਾਬ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਉਨ੍ਹਾਂ ਸਮਾਂ ਨਹੀਂ ਦੇ ਪਾ ਰਿਹਾ ਹੈ ਜਿਨ੍ਹਾਂ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਇੱਥੇ ਸਰਕਾਰ ਚਲਾਉਣ ਦਾ ਕੰਮ ਭਗਵੰਤ ਮਾਨ ਦਾ ਹੈ ਪਰ ਇਹ ਕਿਸ ਸਵਿੰਧਾਨ ਵਿੱਚ ਹੈ ਕਿ ਰਾਘਵ ਚੱਢਾ ਇੱਥੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰੇ ਅਤੇ ਸੀਰੀਅਸ ਫਾਈਲਾਂ ਨੂੰ ਕੇਜਰੀਵਾਲ ਦੇ ਕੋਲ ਭੇਜੇ।

ਇਹ ਵੀ ਪੜੋ:CM ਮਾਨ ਦੀ ਪਤਨੀ ਤੇ ਮਾਂ ਦਾ ਵਿਰੋਧ, ਕਾਰ ਦਾ ਕੀਤਾ ਘਿਰਾਓ

Last Updated : Oct 1, 2022, 5:32 PM IST

ABOUT THE AUTHOR

...view details