ਚੰਡੀਗੜ੍ਹ: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਹ ਅਲਰਟ 19 ਜੁਲਾਈ ਤੋਂ ਲੈ ਕੇ 21 ਜੁਲਾਈ ਤੱਕ ਜਾਰੀ ਰਹੇਗਾ।
ਮੌਸਮ ਵਿਭਾਗ ਵੱਲੋਂ ਪੰਜਾਬ 'ਚ ਆਰੇਂਜ ਅਲਰਟ ਜਾਰੀ, ਹੜ੍ਹਾਂ ਦਾ ਖ਼ਤਰਾ ਨਹੀਂ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਿੱਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੇਜ਼ ਮੀਂਹ ਨਾਲ ਪੰਜਾਬ ਦੇ ਕਈ ਜ਼ਿਲ੍ਹੇ ਅਤੇ ਹਰਿਆਣਾ ਦੇ ਵੀ ਕੁੱਝ ਜ਼ਿਲ੍ਹੇ ਅਤੇ ਚੰਡੀਗੜ੍ਹ ਦੇ ਪ੍ਰਭਾਵਿਤ ਹੋਣ ਦਾ ਅਨੁਮਾਨ ਹੈ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਨਵਾਂ-ਸ਼ਹਿਰ, ਹੁਸ਼ਿਆਰਪੁਰ, ਮੋਹਾਲੀ ਅਤੇ ਕਪੂਰਥਲਾ ਦੇ ਆਸ-ਪਾਸ ਦੇ ਇਲਾਕੇ ਇਸ ਦੀ ਲਪੇਟ ਵਿੱਚ ਆ ਸਕਦੇ ਹਨ।
ਮੌਸਮ ਵਿਭਾਗ ਵੱਲੋਂ ਆਮ ਲੋਕਾਂ ਅਤੇ ਕਿਸਾਨਾਂ ਨੂੰ ਧਿਆਨ ਦੇਣ ਦੇ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇ ਮੌਸਮ ਵਿਭਾਗ ਦਾ ਅਨੁਮਾਨ ਸਹੀ ਨਿਕਲਦਾ ਹੈ ਤਾਂ ਕਿਸਾਨਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ ਜੋ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਉਸ ਦਾ ਕਾਰਨ ਇਹ ਹੈ ਕਿ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਤੇਜ਼ ਬਰਸਾਤ ਹੋ ਸਕਦੀ ਹੈ।