ਚੰਡੀਗੜ੍ਹ:ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਇੱਕ ਚੱਲ ਰਹੇ ਅੱਤਵਾਦ ਵਿਰੋਧੀ ਆਪ੍ਰੇਸ਼ਨ ਵਿੱਚ ਇੱਕ ਹੋਰ ਸਰਹੱਦ ਪਾਰ ਡਰੋਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪਾਕਿਸਤਾਨ ਆਈਐਸਆਈ ਦੇ ਡਿਜ਼ਾਈਨ ਨੂੰ ਨਾਕਾਮ ਕਰਨ ਵਾਲੇ ਆਧੁਨਿਕ ਹਥਿਆਰਾਂ ਦੀ ਵੱਡੀ ਕੈਚ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।
ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੀ ਕੋਸ਼ਿਸ਼ ਵਿੱਚ ਡਰੋਨ ਰਾਹੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਇੰਟੈਲੀਜੈਂਸ ਨੂੰ ਐਮਪੀ-4 ਰਾਈਫਲ, 17 ਪਿਸਤੌਲ, 10 ਮੈਗਜ਼ੀਨ, 700 ਤੋਂ ਵੱਧ ਗੋਲਾ ਬਾਰੂਦ, 101 ਕਰੋੜ ਰੁਪਏ ਅਤੇ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਪੰਜਾਬ ਡੀਜੀਪੀ ਨੇ ਆਪਣੇ ਇੱਕ ਹੋਰ ਟਵੀਟ ਵਿੱਚ ਦੱਸਿਆ ਹੈ ਕਿ ਪੰਜਾਬ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਮਾਡਿਊਲ ਦੇ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਤੱਕ ਟੀਮ ਵੱਲੋਂ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਪੁਲਸ ਟੀਮ ਨੇ ਇਸ ਮੋਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਵਿਚ ਇਕ ਕੈਦੀ ਜਸਕਰਨ ਸਿੰਘ ਅਤੇ ਉਸ ਦੇ ਸਾਥੀ ਰਤਨਬੀਰ ਸਿੰਘ ਵਜੋਂ ਪਛਾਣ ਕੀਤੀ ਗਈ ਸੀ, ਜਿਨ੍ਹਾਂ ਤੋਂ 10 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਸਨ।
ਇਸ ਸਬੰਧੀ ਦਾ ਖੁਲਾਸਾ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਜਸਕਰਨ ਸਿੰਘ ਅਤੇ ਰਤਨਬੀਰ ਸਿੰਘ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਸਾਥੀ ਸੁਰਿੰਦਰ ਨੇ ਪਾਕਿਸਤਾਨ ਤੋਂ ਡਰੋਨਾਂ ਦੀ ਮਦਦ ਨਾਲ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਫੜੀ ਸੀ। ਇਨਪੁਟਸ ਦੇ ਬਾਅਦ, ਪੁਲਿਸ ਨੇ ਸ਼ੁੱਕਰਵਾਰ ਨੂੰ ਸੁਰਿੰਦਰ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਸੁਰਿੰਦਰ ਜਸਕਰਨ ਸਿੰਘ ਦੇ ਨਿਰਦੇਸ਼ਾਂ 'ਤੇ ਰਤਨਬੀਰ ਤੋਂ ਖੇਪ ਚੁੱਕ ਕੇ ਦੋ ਭਰਾਵਾਂ ਹਰਚੰਦ ਅਤੇ ਗੁਰਸਾਹਿਬ ਤੱਕ ਪਹੁੰਚਾਉਂਦਾ ਸੀ, ਪੁਲਿਸ ਟੀਮਾਂ ਨੇ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 7 ਪਿਸਤੌਲ, ਇਕ ਐੱਮ.ਪੀ.-4 ਰਾਈਫਲ ਅਤੇ 500 ਗ੍ਰਾਮ ਹੈਰੋਇਨ ਤੋਂ ਇਲਾਵਾ 1.01 ਕਰੋੜ ਰੁਪਏ ਦੀ ਨਕਦੀ, ਵਜ਼ਨ ਮਸ਼ੀਨ ਅਤੇ ਕਰੰਸੀ ਗਿਣਨ ਦੀਆਂ ਮਸ਼ੀਨਾਂ ਸਮੇਤ ਖੇਪ ਦਾ ਬਾਕੀ ਹਿੱਸਾ ਬਰਾਮਦ ਕੀਤਾ ਹੈ।
ਇਹ ਵੀ ਪੜੋ:ਐਨਕਾਊਂਟਰ @ ਬਟਾਲਾ: ਸੁਣੋ, ਚਸ਼ਮਦੀਦ ਨੇ ਦੱਸੀ ਵਾਰਦਾਤ ਦੀ ਪੂਰੀ ਕਹਾਣੀ