ਪੰਜਾਬ

punjab

ETV Bharat / city

ਪੰਜਾਬ ਪੁਲਿਸ ਨੇ KLF ਦੀ ਕੋਸ਼ਿਸ਼ ਕੀਤੀ ਨਾਕਾਮ, ਤਿੰਨ ਕਾਬੂ - ਪਟਿਆਲਾ ਪੁਲਿਸ

ਪੰਜਾਬ ਦੇ ਡੀਜੀਪੀ, ਦਿਨਕਰ ਗੁਪਤਾ ਦੇ ਅਨੁਸਾਰ ਅੱਤਵਾਦੀ ਸੰਗਠਨ ਦਾ ਐਤਵਾਰ ਨੂੰ ਪਰਦਾਫਾਸ਼ ਕੀਤਾ ਗਿਆ ਸੀ। ਇਹ ਖ਼ਾਲਿਸਤਾਨੀ ਪੱਖੀ ਅਨਸਰਾਂ ਦੇ ਇਸ਼ਾਰੇ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕੰਮ ਕਰ ਰਹੇ ਸਨ। ਪੰਜਾਬ ਪੁਲਿਸ ਨੇ ਇਨ੍ਹਾਂ ਅੱਤਵਾਦੀਆਂ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਹੈ।

ਅੱਤਵਾਦੀ
ਅੱਤਵਾਦੀ

By

Published : Jun 30, 2020, 6:04 PM IST

Updated : Jun 30, 2020, 8:04 PM IST

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਮਾਜਕ-ਧਾਰਮਕ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਅਤੇ ਰਾਜ ਦੇ ਭਾਈਚਾਰਕ ਸਦਭਾਵਨਾ ਨੂੰ ਵਿਗਾੜਨ ਲਈ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਦੀ ਇੱਕ ਵੱਡੀ ਸਾਜ਼ਸ਼ ਨੂੰ ਨਾਕਾਮ ਕਰ ਤਿੰਨ ਵਿਅਕਤੀਆਂ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਜਿਨ੍ਹਾਂ ਤਿੰਨ ਵਿਅਕਤਕੀਆਂ ਦੀ ਗ੍ਰਿਫ਼ਤਾਰੀ ਕੀਤੀ ਹੈ ਇਹ ਤਿੰਨੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਤ ਸਨ।

ਪੰਜਾਬ ਦੇ ਡੀਜੀਪੀ, ਦਿਨਕਰ ਗੁਪਤਾ ਦੇ ਅਨੁਸਾਰ, ਅੱਤਵਾਦੀ ਸੰਗਠਨ ਦਾ ਐਤਵਾਰ ਨੂੰ ਪਰਦਾਫਾਸ਼ ਕੀਤਾ ਗਿਆ ਸੀ। ਇਹ ਖ਼ਾਲਿਸਤਾਨੀ ਪੱਖੀ ਅਨਸਰਾਂ ਦੇ ਇਸ਼ਾਰੇ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕੰਮ ਕਰ ਰਹੇ ਸਨ। ਪੰਜਾਬ ਪੁਲਿਸ ਨੇ ਇਨ੍ਹਾਂ ਨੂੰ ਪਟਿਆਲਾ ਜ਼ਿਲ੍ਹੇ ਤੋਂ ਕਾਬੂ ਕੀਤਾ ਹੈ।

ਡੀਜੀਪੀ ਗੁਪਤਾ ਨੇ ਦੱਸਿਆ ਕਿ ਕਥਿਤ ਅੱਤਵਾਦੀਆਂ ਕੋਲੋਂ ਇਕ 32 ਬੋਰ ਦੀ ਪਿਸਤੌਲ ਅਤੇ 7 ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਦੀ ਪੱਛਾਣ ਸੁਖਚੈਨ ਸਿੰਘ ਵਾਸੀ ਸੇਹਰਾ, ਅਮ੍ਰਿਤਪਾਲ ਸਿੰਘ, ਜ਼ਿਲ੍ਹਾ ਮਾਨਸਾ ਅਤੇ ਜਸਪ੍ਰੀਤ ਸਿੰਘ ਬੋਰੇਵਾਲ, ਥਾਣਾ ਮਜੀਠਾ ਵਜੋਂ ਹੋਈ ਹੈ। ਉਨ੍ਹਾਂ ਦੇ ਇੱਕ ਹੋਰ ਸਾਥੀ ਲਵਪ੍ਰੀਤ ਸਿੰਘ ਵਾਸੀ ਕੈਥਲ ਨੂੰ ਹਾਲ ਹੀ ਵਿੱਚ ਦਿੱਲੀ ਪੁਲਿਸ ਨੇ ਕੇਐਲਐਫ ਦੇ ਹੋਰ ਮੈਂਬਰਾਂ ਸਮੇਤ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਤਿੰਨੋਂ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਇਕ ਦੂਜੇ ਦੇ ਸੰਪਰਕ ਵਿਚ ਆਏ ਸਨ। ਉਹ ਫਿਰ ਪਾਕਿਸਤਾਨ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਆਏ ਜਿਨ੍ਹਾਂ ਨੇ ਉਨ੍ਹਾਂ ਨੂੰ ਸਮਾਜ-ਧਾਰਮਿਕ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਭੜਕਾਇਆ, ਅਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਵਿਵਸਥਾ ਨੂੰ ਵੀ ਭੰਗ ਕੀਤਾ।

ਅੰਮ੍ਰਿਤਪਾਲ ਸਿੰਘ ਖ਼ਤਰਨਾਕ ਏਜੰਡੇ ਨੂੰ ਅੱਗੇ ਲਿਜਾਣ ਵਿੱਚ ਸੁਖਚੈਨ ਅਤੇ ਲਵਪ੍ਰੀਤ ਸਿੰਘ ਨੂੰ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਸੀ।

ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਪਾਕਿਸਤਾਨ ਅਧਾਰਤ ਹੈਂਡਲਰਾਂ ਨੇ ਵੀ ਇਨ੍ਹਾਂ ਵਿਅਕਤੀਆਂ ਨੂੰ ਭਵਿੱਖ ਦੀ ਕਾਰਵਾਈ ਦੀ ਯੋਜਨਾ ਬਣਾਉਣ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਸੀ। ਸਾਊਦੀ ਅਰਬ ਵਿੱਚ ਸਥਿਤ ਇੱਕ ਵਿਦੇਸ਼ੀ ਹੈਂਡਲਰ ਨੇ, ਉਨ੍ਹਾਂ ਨੂੰ ਕਾਰਵਾਈ ਕਰਨ ਤੋਂ ਬਾਅਦ ਪਨਾਹ ਦੇਣ ਦਾ ਵੀ ਵਾਅਦਾ ਕੀਤਾ ਸੀ।

ਗੁਪਤਾ ਨੇ ਕਿਹਾ, ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਹੀ ਕੁਲ 9 ਅੱਤਵਾਦੀ ਸੰਗਠਨਾਂ ਦਾ ਪਰਦਾਫਾਸ਼ ਕੀਤਾ ਹੈ।

ਇਨ੍ਹਾਂ ਦੇ ਖ਼ਿਲਾਫ਼ ਸਮਾਣਾ ਸਦਰ ਵਿੱਚ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਅਤੇ 25/54/59 ਅਸਲਾ ਐਕਟ ਦੀ ਧਾਰਾ 13,16,18,20 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Last Updated : Jun 30, 2020, 8:04 PM IST

ABOUT THE AUTHOR

...view details