ਚੰਡੀਗੜ੍ਹ:ਦਿੱਲੀ ’ਚ ਕੁਮਾਰ ਵਿਸ਼ਵਾਸ ਦੇ ਘਰ ਤੋਂ ਬਾਅਦ ਪੰਜਾਬ ਪੁਲਿਸ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਪਹੁੰਚ ਗਈ (punjab police reach alka lamba house ) ਹੈ। ਅਲਕਾ ਲਾਂਬਾ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਦਿਆਂ ਦੱਸਿਆ ਹੈ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਘਰ ਪਹੁੰਚ ਚੁੱਕੀ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਸੀ।
ਇਸਦੇ ਨਾਲ ਹੀ ਉਨ੍ਹਾਂ ਇੱਕ ਹੋਰ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਬਾਹਰ ਕੰਧ ਉੱਪਰ ਪੋਸਟਰ ਚਿਪਕਾਇਆ ਗਿਆ ਹੈ। ਅਲਕਾ ਲਾਂਬਾ ਨੇ ਦੱਸਿਆ ਕਿ ਜਾਂਦੇ ਜਾਂਦੇ ਪੰਜਾਬ ਪੁਲਿਸ ਦੇ ਮੁਲਾਜ਼ਮ ਆਪ ਦੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਧਮਕੀ ਦੇ ਕੇ ਗਏ ਹਨ ਕਿ ਜੇ ਉਹ 26 ਅਪ੍ਰੈਲ ਨੂੰ ਥਾਣੇ ਵਿੱਚ ਪੇਸ਼ ਨਾ ਹੋਏ ਤਾਂ ਇਸਦਾ ਅੰਜ਼ਾਮ ਬੁਰਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਗਾਂਧੀਵਾਦੀ ਸਿਪਾਹੀ ਵੱਡੇ ਸੰਘੀਆਂ ਤੋਂ ਨਹੀਂ ਡਰੀ, ਛੋਟੇ ਸੰਘੀ ਦੀ ਤਾਂ ਗੱਲ ਹੀ ਛੱਡੋ।