ਪੰਜਾਬ

punjab

ETV Bharat / city

ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਜੇਲ੍ਹਾਂ ਲਈ 305 ਵਾਰਡਾਂ ਦੀ ਸਿੱਧੀ ਕੀਤੀ ਜਾਵੇਗੀ ਭਰਤੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੇਲ੍ਹਾਂ ਲਈ 305 ਵਾਰਡਾਂ ਦੀ ਸਿੱਧੀ ਭਰਤੀ ਦੀ ਪ੍ਰਵਾਨਗੀ ਦਿੱਤੀ ਹੈ। ਇਹ ਸਮੁੱਚੀ ਭਰਤੀ ਪ੍ਰਕ੍ਰਿਆ ਚਾਰ ਮਹੀਨਿਆਂ ਦੇ ਅੰਦਰ ਹੀ ਮੁਕੰਮਲ ਕੀਤੀ ਜਾਵੇਗੀ।

ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਜੇਲ੍ਹਾਂ ਲਈ 305 ਵਾਰਡਾਂ ਦੀ ਸਿੱਧੀ ਕੀਤੀ ਜਾਵੇਗੀ ਭਰਤੀ
ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਜੇਲ੍ਹਾਂ ਲਈ 305 ਵਾਰਡਾਂ ਦੀ ਸਿੱਧੀ ਕੀਤੀ ਜਾਵੇਗੀ ਭਰਤੀ

By

Published : Jul 22, 2020, 7:17 PM IST

ਚੰਡੀਗੜ੍ਹ: ਪੰਜਾਬ ਪੁਲਿਸ ਭਰਤੀ ਬੋਰਡ ਰਾਹੀਂ ਜੇਲ੍ਹਾਂ ਲਈ 305 ਵਾਰਡਾਂ ਦੀ ਸਿੱਧੀ ਭਰਤੀ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਇਹ ਫੈਸਲਾ ਲਿਆ ਹੈ।

ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਅਨੁਸਾਰ ਇਹ ਫੈਸਲਾ ਜੇਲ੍ਹਾਂ ਦੇ ਪ੍ਰਬੰਧਨ 'ਚ ਸੁਧਾਰ ਲਈ ਢੁੱਕਵੀਂ ਅਮਲਾ ਸਮਰੱਥਾ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਹ ਸਮੁੱਚੀ ਭਰਤੀ ਪ੍ਰਕ੍ਰਿਆ ਚਾਰ ਮਹੀਨਿਆਂ ਦੇ ਅੰਦਰ ਹੀ ਮੁਕੰਮਲ ਕੀਤੀ ਜਾਵੇਗੀ।

ਪੰਜਾਬ ਦੀਆਂ ਜੇਲ੍ਹਾਂ ਵਿੱਚ ਮੌਜੂਦਾ ਸਮੇਂ 24 ਹਜ਼ਾਰ ਤੋਂ ਵਧੇਰੇ ਮੁਜ਼ਰਿਮ/ਹਵਾਲਾਤੀ ਕੈਦੀ ਹਨ। ਇਨ੍ਹਾਂ ਕੈਦੀਆਂ ਦੀ ਨਿਗਰਾਨੀ ਲਈ ਲੋੜੀਂ ਦੇ ਸਟਾਫ ਦੀ ਘਾਟ ਹੈ। 27 ਨਵੰਬਰ 2016 ਦੀ ਨਾਭਾ ਜੇਲ੍ਹ ਤੋੜਨ ਦੀ ਘਟਨਾ ਤੋਂ ਬਾਅਦ ਸਟਾਫ ਦੀ ਘਾਟ ਵਧੇਰੇ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਕੈਬਿਨੇਟ ਅਨੁਸਾਰ ਅਜਿਹੀਆਂ ਘਟਨਾਵਾਂ ਨੂੰ ਰੋਕੇ ਜਾਣ ਲਈ ਸਟਾਫ ਦੀ ਸਮਰੱਥਾ ਨੂੰ ਵਧਾਉਣ ਦੀ ਜ਼ਰੂਰਤ ਹੈ।

ਨਾਭਾ ਜੇਲ੍ਹ ਤੋੜਨ ਦੀ ਘਟਨਾ ਦੀ ਜਾਂਚ ਲਈ ਗਠਿਤ ਉੱਚ ਤਾਕਤੀ ਕਮੇਟੀ ਵੱਲੋਂ ਵੀ ਜੇਲ੍ਹ ਅੰਦਰ ਘਟਨਾ ਦੇ ਕਾਰਨ ਵਜੋਂ ਸਟਾਫ ਦੀ ਘਾਟ ਨੂੰ ਵੀ ਉਘਾੜਿਆ ਗਿਆ ਸੀ।

ਇਸੇ ਦੌਰਾਨ ਕੈਬਿਨੇਟ ਵੱਲੋਂ ਸਾਲ 2017 ਲਈ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ABOUT THE AUTHOR

...view details