ਪੰਜਾਬ

punjab

ETV Bharat / city

ਮੂਸੇਵਾਲਾ ਕਤਲ ਕਾਂਡ:ਪੰਜਾਬ ਪੁਲਿਸ ਵੱਲੋਂ ਸਟੇਟਸ ਰਿਪੋਰਟ ਪੇਸ਼, ਜਾਣੋ ਕਿਵੇਂ ਇੱਕ ਰਸੀਦ ਤੋਂ ਹੋਏ ਖੁਲਾਸੇ ? - ਜਾਂਚ ਦੀ ਸਟੇਟਸ ਰਿਪੋਰਟ ਜਾਰੀ

ਸਿੱਧੂ ਮੂਸੇਵਾਲਾ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਅਹਿਮ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਹੁਣ ਤੱਕ ਦੀ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਮੁੱਖ ਸ਼ਾਜ਼ਿਸਘਾੜਾ ਮੰਨਿਆ ਹੈ। ਪੁਲਿਸ ਬਿਸ਼ਨੋਈ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ
ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ

By

Published : Jun 16, 2022, 3:26 PM IST

Updated : Jun 16, 2022, 7:37 PM IST

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹੁਣ ਤੱਕ ਦੀ ਜਾਂਚ ਦੀ ਸਟੇਟਸ ਰਿਪੋਰਟ ਜਾਰੀ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਵੱਲੋਂ ਹੁਣ ਤੱਕ ਕਿਸ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ ਅਤੇ ਕਿਹੜੇ ਮੁਲਜ਼ਮ ਮਾਮਲੇ ਵਿੱਚ ਨਾਮਜ਼ਦ ਹਨ। ਪੁਲਿਸ ਨੇ ਸਿੱਧੂ ਮੂਸੇਵਾਲਾ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਮਲੇ ਦਾ ਮਾਸਟਰਮਾਈਂਡ ਮੰਨਿਆ ਹੈ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ (1)

ਮਾਮਲੇ 'ਚ 10 ਮੁਲਜ਼ਮ ਗ੍ਰਿਫਤਾਰ: ਇਸਦੇ ਨਾਲ ਹੀ ਪੁਲਿਸ ਵੱਲੋਂ ਜਾਂਚ ਕਰਨ ਵਾਲੇ ਅਧਿਕਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਹੈ ਜਿੰਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਅਹਿਮ ਜਾਣਕਾਰੀ ਨਿਭਾਈ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ 10 ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਲਾਰੈਂਸ ਬਿਸ਼ਨੋਈ ਸਮੇਤ 10 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ (2)

ਇਸਦੇ ਨਾਲ ਹੀ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਬਾਰੇ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਕਿਹੜੇ ਮੁਲਜ਼ਮ ਦੇ ਵੱਲੋਂ ਮੂਸੇਵਾਲਾ ਦੇ ਕਤਲ ਵਿੱਚ ਕੀ ਭੂਮਿਕਾ ਨਿਭਾਈ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਮੂਸੇਵਾਲਾ ਮਾਮਲੇ ਵਿੱਚ ਚਾਰ ਸ਼ਾਰਪ ਸ਼ੂਟਰਾਂ ਦੀ ਪਹਿਚਾਣ ਕਰ ਚੁੱਕੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ (3)

ਰਸੀਦ ਰਾਹੀਂ ਖੁੱਲ੍ਹੇ ਭੇਦ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਮੂਸੇਵਾਲਾ ਦੀ ਜਾਂਚ ਦੇ ਵਿੱਚ ਪੰਜਾਬ ਪੁਲਿਸ ਮਿਲੀ ਇੱਕ ਰਸੀਦ ਦੇ ਜ਼ਰੀਏ ਸ਼ਾਰਪ ਸ਼ੂਟਰਾਂ ਤੱਕ ਪਹੁੰਚੀ ਹੈ। ਇਹ ਰਸੀਦ ਹਰਿਆਣਾ ਦੇ ਪੈਟਰੋਲ ਪੰਪ ਦੀ ਦੱਸੀ ਜਾ ਰਹੀ ਹੈ ਜੋ ਪੁਲਿਸ ਨੂੰ ਸ਼ਾਰਪ ਸ਼ੂਟਰਾਂ ਵੱਲੋਂ ਛੱਡੀ ਗਈ ਬੋਲੈਰੋ ਵਿੱਚੋਂ ਮਿਲੀ ਹੈ। ਪੁਲਿਸ ਨੇ ਪੈਟਰੋਲ ਪੰਪ 'ਤੇ ਪਹੁੰਚ ਕੇ ਉਥੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਅਤੇ ਜਾਂਚ ਦੌਰਾਨ ਪੁਲਿਸ ਨੂੰ 2 ਸ਼ਾਰਪ ਸ਼ੂਟਰ ਦਿਖਾਈ ਦਿੱਤੇ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ (4)

ਰਸੀਦ ਮਿਲਣ ਤੋਂ ਬਾਅਦ ਜਾਂਚ ਕੀਤੀ ਸੀ ਤੇਜ਼:ਇਸ ਮਿਲੀ ਰਸੀਦ ਤੋਂ ਬਾਅਦ ਪੁਲਿਸ ਨੇ ਜਾਂਚ ਨੂੰ ਤੇਜ਼ ਕਰ ਦਿੱਤਾ। ਮੂਸੇਵਾਲਾ ਮਾਮਲੇ ਵਿੱਚ ਪੁਲਿਸ ਨੇ ਜਿੱਥੇ ਪੰਜਾਬ ਵਿੱਚ ਜਾਂਚ ਕੀਤੀ ਉੱਥੇ ਹੀ ਹਰਿਆਣਾ ਵਿੱਚ ਵੀ ਜਾਂਚ ਤੇਜ਼ ਕਰ ਦਿੱਤੀ। ਇਸ ਜਾਂਚ ਦੌਰਾਨ ਪੁਲਿਸ ਵੱਲੋਂ ਕੁਝ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਤੋਂ ਬਾਅਦ ਬੋਲੈਰੋ ਦੇਣ ਵਾਲੇ ਪਵਨ ਬਿਸ਼ਨੋਈ ਅਤੇ ਨਸੀਬ ਖਾਨ ਨੂੰ ਕਾਬੂ ਕੀਤਾ ਗਿਆ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ (5)

ਮੂਸੇਵਾਲਾ ਦੇ ਕਤਲ ਤੋਂ ਬਾਅਦ ਪੁਲਿਸ ਹੱਥ ਕੋਈ ਸੁਰਾਗ ਨਹੀਂ ਲੱਗਿਆ ਸੀ ਜਿਸ ਦੇ ਚੱਲਦੇ ਪੁਲਿਸ ਉੱਪਰ ਦਬਾਅ ਵਧ ਰਿਹਾ ਸੀ ਇਸੇ ਦੌਰਾਨ ਹੀ ਸ਼ਾਰਪ ਸ਼ੂਟਰਾਂ ਵੱਲੋਂ ਛੱਡੀ ਬੈਲੋਰੇ ਗੱਡੀ ਪੁਲਿਸ ਹੱਥ ਲੱਗੀ ਅਤੇ ਸ਼ੂਟਰ ਆਲਟੋ 'ਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋਏ ਸਨ। ਪੁਲਿਸ ਨੂੰ ਬੋਲੈਰੋ ਵਿੱਚੋਂ ਡੀਜ਼ਲ ਭਰਨ ਦੀ ਇੱਕ ਰਸੀਦ ਮਿਲੀ। ਇਹ ਰਸੀਦ 25 ਮਈ ਨੂੰ ਹਰਿਆਣਾ ਦੇ ਫਤਿਹਾਬਾਦ ਦੇ ਬੀਸਲਾ ਸਥਿਤ ਇੱਕ ਪੈਟਰੋਲ ਪੰਪ ਤੋਂ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਤੁਰੰਤ ਹਰਿਆਣਾ ਪਹੁੰਚ ਗਈ। ਜਦੋਂ ਪੁਲਿਸ ਨੇ 25 ਮਈ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਉਸ ਵਿੱਚ ਹਰਿਆਣਾ ਦੇ ਬਦਮਾਸ਼ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਦਿਖਾਈ ਦਿੱਤੇ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ (6)

ਲਾਰੈਂਸ ਬਾਰੇ ਪੁਲਿਸ ਵੱਲੋਂ ਖੁਲਾਸਾ:ਲਾਰੈਂਸ ਬਿਸ਼ਨੋਈ ਜਿਸਨੂੰ ਕਿ ਹੁਣ ਤੱਕ ਕਾਬੂ ਕੀਤੇ ਮੁਲਜ਼ਮਾਂ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫਤਾਰ ਕਰ ਰਿਮਾਂਡ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਮੰਨਿਆ ਹੈ।

ਸੰਦੀਪ ਕੇਕੜਾ ਕੀ ਦਿੱਤੀ ਸੀ ਜਾਣਕਾਰੀ ?: ਸੰਦੀਪ ਕੇਕੜਾ ਵੱਲੋਂ ਲੰਮੇ ਸਮੇਂ ਤੋਂ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤ ਗਈ ਸੀ। ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਕਹਿਣ 'ਤੇ ਕੇਕੜਾ ਮੂਸੇਵਾਲਾ ਦਾ ਪਿੱਛਾ ਕਰਦਾ ਸੀ। ਕੇਕੜੇ ਨੇ ਪਹਿਲਾਂ ਮੂਸੇਵਾਲਾ ਨਾਲ ਸੈਲਫੀ ਵੀ ਲਈ। ਫਿਰ ਸ਼ਾਰਪ ਸ਼ੂਟਰਾਂ ਨੂੰ ਪੂਰੀ ਜਾਣਕਾਰੀ ਦਿੱਤੀ ਗਈ। ਜਾਣਕਾਰੀ ਅਨੁਸਾਰ ਕੇਕੜੇ ਨੇ ਉਨ੍ਹਾਂ ਇਹ ਵੀ ਦੱਸਿਆ ਕਿ ਗਾਇਕ ਬਿਨਾਂ ਗੰਨਮੈਨ ਦੇ ਜਾ ਰਿਹਾ ਹੈ ਅਤੇ ਥਾਰ ਵਿੱਚ ਤਿੰਨ ਵਿਅਕਤੀ ਬੈਠੇ ਹਨ। ਮੁਲਜ਼ਮ ਵੱਲੋ ਇਹ ਵੀ ਦੱਸਿਆ ਗਿਆ ਕਿ ਮੂਸੇਵਾਲਾ ਬੁਲਟ ਪਰੂਫ ਕਾਰ ਤੋਂ ਬਿਨਾਂ ਥਾਰ ਵਿੱਚ ਨਿਕਲਿਆ ਹੈ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ (8)

ਮਨਪ੍ਰੀਤ ਮੰਨਾ ਨੇ ਕੀ ਨਿਭਾਈ ਸੀ ਭੂਮਿਕਾ?:ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਵੱਲੋਂ ਮੁਲਜ਼ਮਾਂ ਨੂੰ ਕਾਰ ਮੁਹੱਈਆ ਕਰਵਾਈ ਗਈ ਸੀ। ਉਸਨੇ ਆਪਣੀ ਕੋਰੋਲਾ ਕਾਰ ਮਨਪ੍ਰੀਤ ਭਾਊ ਨੂੰ ਦਿੱਤੀ ਸੀ ਜਿਸ ਦੀ ਵਰਤੋਂ ਸ਼ਾਰਪ ਸ਼ੂਟਰਾਂ ਨੇ ਮੂਸੇਵਾਲਾ ਦੇ ਕਤਲ 'ਚ ਕੀਤੀ ਸੀ।

ਮਨਪ੍ਰੀਤ ਭਾਊ ਦੀ ਰਹੀ ਹੈ ਭੂਮਿਕਾ: ਮਨਪ੍ਰੀਤ ਭਾਊ ਨੇ ਸਾਰਜ ਮਿੰਟੂ ਸਣੇ ਦੋ ਮੁਲਜ਼ਮਾਂ ਨੂੰ ਕੋਰੋਲਾ ਕਾਰ ਦਿੱਤੀ ਸੀ ਅਤੇ ਸ਼ੂਟਰਾਂ ਨਾਲ ਮਿਲਕੇ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਇਲਜ਼ਾਮ ਲੱਗੇ ਹਨ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ (10)

ਸਾਰਜ ਮਿੰਟੂਨੇ ਗੈਂਗਸਟਰਾਂ ਨੂੰ ਕਾਰ ਲਈ ਮਨਪ੍ਰੀਤ ਭਾਊ ਨੂੰ ਕਿਹਾ ਸੀ ਅਤੇ ਇਸ ਮਾਮਲੇ ਵਿੱਚ ਲਗਾਤਾਰ ਗੋਲਡੀ ਬਰਾੜ ਤੇ ਸਚਿਨ ਥਾਪਨ ਦੇ ਨਾਲ ਸੰਪਰਕ ਰਿਹਾ ਸੀ।

ਪ੍ਰਭਦੀਪ ਪੱਬੀ ਉੱਤੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲੜੀ ਬਰਾੜ ਦੇ ਬੰਦਿਆਂ ਨੂੰ ਪਨਾਹ ਦੇ ਇਲਜ਼ਾਮ ਲੱਗੇ ਹਨ। ਜਨਵਰੀ 'ਚ ਗੋਲਡੀ ਬਰਾੜ ਵੱਲੋਂ ਇਸ ਮੁਲਜ਼ਮ ਆਪਣੇ ਬੰਦੇ ਭੇਜੇ ਸਨ ਜਿੰਨ੍ਹਾਂ ਨੂੰ ਪੱਬੀ ਵੱਲੋਂ ਪਨਾਹ ਦਿੱਤੀ ਗਈ। ਇਸਦੇ ਨਾਲ ਹੀ ਪੱਬੀ ਵੱਲੋਂ ਜਨਵਰੀ ਮਹੀਨੇ 'ਚ ਮੂਸੇਵਾਲਾ ਦੀ ਰੇਕੀ ਕਰਨ ਲਈ ਵੀ ਸਾਥ ਦਿੱਤਾ ਗਿਆ ਸੀ।

ਮੂਸੇਵਾਲਾ ਮਾਮਲੇ ਚ ਪੁਲਿਸ ਵੱਲੋਂ ਸਟੇਟਸ ਜਾਰੀ (9)

ਮੋਨੂੰ ਡਾਗਰਬਾਰੇ ਪੁਲਿਸ ਵੱਲੋਂ ਕਿਹਾ ਗਿਆ ਕਿ ਉਸ ਵੱਲੋਂ ਸ਼ਾਰਪ ਸ਼ੂਟਰਾਂ ਦੀ ਟੀਮ ਨੂੰ ਇਕੱਠਾ ਕੀਤਾ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਕਿ ਉਸ ਵੱਲੋਂ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਇਹ ਕੰਮ ਕੀਤਾ ਸੀ।

ਪਵਨ ਬਿਸ਼ਨੋਈਵੱਲੋਂ ਸ਼ਾਰਪ ਸ਼ੂਟਰਾਂ ਨੂੰ ਬੋਲੈਰੋ ਕਾਰ ਦਿੱਤੀ ਸੀ ਅਤੇ ਉਨ੍ਹਾਂ ਨੂੰ ਸ਼ੂਟਰਾਂ ਨੂੰ ਪਨਾਹ ਵੀ ਦਿੱਤੀ ਸੀ।

ਨਸੀਬ ਪਵਨ ਨੇ ਪਵਨ ਬਿਸ਼ਨੋਈ ਨਾਲ ਮਿਲਕੇ ਸ਼ਾਰਪ ਸ਼ੂਟਰਾਂ ਨੂੰ ਬੋਲੈਰੋ ਕਾਰ ਦਿੱਤੀ ਸੀ।

ਚਰਨਜੀਤ ਸਿੰਘਨੇ ਹਮਲਾਵਰਾਂ ਨੂੰ ਹਥਿਆਰ ਲਿਆ ਕੇ ਦਿੱਤੇ ਅਤੇ ਉਸ ਵੱਲੋਂ ਹੀ ਜਾਅਲੀ ਨੰਬਰ ਪਲੇਟਾਂ ਵੀ ਮੁਹੱਈਆਂ ਕਰਵਾਈਆਂ ਗਈਆਂ।

ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁਲਿਸ ਵੱਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਨੇ ਮਾਮਲੇ ਸਬੰਧੀ ਕਈ ਰਾਜ ਖੋਲ੍ਹੇ ਹਨ।

'ਪੁੱਛਗਿੱਛ ਦੌਰਾਨ ਲਾਰੈਂਸ ਨੇ ਖੋਲ੍ਹੇ ਕਈ ਰਾਜ਼': ਦੱਸ ਦਈਏ ਕਿ ਬੀਤੇ ਦਿਨ ਤੋਂ ਹੀ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਨੇ ਮਾਮਲੇ ਸਬੰਧੀ ਕਈ ਰਾਜ ਖੋਲ੍ਹੇ ਹਨ। ਨਾਲ ਹੀ ਮਾਮਲੇ ਦਾ ਮਾਸਟਰ ਮਾਈਂਡ ਗੋਲਡੀ ਸਬੰਧਿਤ ਵੀ ਲਾਰੈਂਸ ਬਿਸ਼ਨੋਈ ਨੇ ਕਈ ਖੁਲਾਸੇ ਕੀਤੇ। ਸੂਤਰਾਂ ਮੁਤਾਬਿਕ ਲਾਰੈਂਸ ਨੇ ਗੋਲਡੀ ਬਰਾੜ ਨਾਲ ਆਪਣੇ ਸਬੰਧਾਂ ਦਾ ਵੀ ਖੁਲਾਸਾ ਕੀਤਾ। ਸੂਤਰਾਂ ਦੀ ਮੰਨੀਏ ਤਾਂ ਕਈ ਗਾਇਕਾਂ ਤੋਂ ਰੰਗਦਾਰੀ ਲੈਣ ਦੀ ਵੀ ਗੱਲ ਨੂੰ ਕਬੂਲੀ ਹੈ।

'ਕਤਲ ਤੋਂ ਬਾਅਦ ਦਫਨਾਏ ਗਏ ਸੀ ਹਥਿਆਰ': ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਥਿਆਰ ਨੂੰ ਦਫਨਾ ਦਿੱਤਾ ਗਿਆ ਸੀ। ਹਥਿਆਰ ਨੂੰ ਹਮਲਾਵਰ ਜਿਆਦਾ ਦੂਰ ਤੱਕ ਨਹੀਂ ਲੈ ਕੇ ਗਏ ਸੀ। ਪੁਲਿਸ ਜਲਦ ਹੀ ਹਥਿਆਰ ਨੂੰ ਬਰਾਮਦ ਕਰ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਬਾਰਡਰ ਕੋਲ ਮਿੱਟੀ ’ਚ ਹਥਿਆਰ ਨੂੰ ਦਫਨ ਕੀਤੇ ਗਏ ਹਨ।

ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ:ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ ਵੱਲੋ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੀ ਪ੍ਰਵਾਨਗੀ ਤੋਂ ਬਾਅਦ ਮਾਨਸਾ ਲਿਆਂਦਾ ਗਿਆ ਸੀ। ਜਿੱਥੇ ਪੰਜਾਬ ਪੁਲਿਸ ਬੀਤੇ ਦਿਨ ਹੀ ਤੜਕਸਾਰ ਬਿਸ਼ਨੋਈ ਨੂੰ ਮਾਨਸਾ ਅਦਾਲਤ 'ਚ ਪੇਸ਼ ਕਰਕੇ ਸੱਤ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।

7 ਦਿਨਾਂ ਦੀ ਰਿਮਾਂਡ ’ਤੇ ਪਵਨ ਅਤੇ ਨਸੀਬ:ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਨਾਲ ਸਬੰਧਿਤ ਪੁਲਿਸ ਵੱਲੋਂ ਹਰਿਆਣਾ ਦੇ ਫਤਿਹਾਬਾਦ ਤੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਨਸੀਬ ਖ਼ਾਨ ਅਤੇ ਪਵਨ ਬਿਸ਼ਨੋਈ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ ਅਦਾਲਤ ਵੱਲੋਂ 7 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।

29 ਮਈ ਨੂੰ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ:ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਲਗਾਤਾਰ ਪੁੱਛਗਿੱਛ ਜਾਰੀ, ਖੋਲ੍ਹੇ ਕਈ ਰਾਜ !

Last Updated : Jun 16, 2022, 7:37 PM IST

ABOUT THE AUTHOR

...view details