ਪੰਜਾਬ

punjab

ETV Bharat / city

ਆਰਮੀ ਕੈਂਪ 'ਤੇ ਗ੍ਰਨੇਡ ਹਮਲੇ ਦੇ ਮੁਜ਼ਰਿਮ ਕਾਬੂ, ਹੋਏ ਵੱਡੇ ਖ਼ੁਲਾਸੇ - 6 controls including weapons

ਪੰਜਾਬ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਗਰੁੱਪ ਵੱਲੋਂ ਹਮਾਇਤ ਪ੍ਰਾਪਤ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਗਿਰੋਹ ਦੇ 6 ਕਾਰਕੁਨਾਂ ਨੂੰ ਗਿ੍ਰਫਤਾਰ ਕਰਕੇ, ਪਠਾਨਕੋਟ ਆਰਮੀ ਕੈਂਪ ‘ਤੇ ਹੋਏ ਹਮਲੇ ਸਮੇਤ ਹੈਂਡ ਗ੍ਰੇਨੇਡ ਹਮਲਿਆਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ।

ਪੰਜਾਬ ਪੁਲਿਸ ਨੇ ਪਠਾਨਕੋਟ ਆਰਮੀ ਕੈਂਪ ’ਤੇ ਹੋਏ ਗਰਨੇਡ ਹਮਲੇ ਦੀ ਸੁਲਝਾਈ ਗੁੱਥੀ
ਪੰਜਾਬ ਪੁਲਿਸ ਨੇ ਪਠਾਨਕੋਟ ਆਰਮੀ ਕੈਂਪ ’ਤੇ ਹੋਏ ਗਰਨੇਡ ਹਮਲੇ ਦੀ ਸੁਲਝਾਈ ਗੁੱਥੀ

By

Published : Jan 10, 2022, 5:40 PM IST

Updated : Jan 10, 2022, 7:52 PM IST

ਚੰਡੀਗੜ੍ਹ:ਪੰਜਾਬ ਪੁਲਿਸ ਨੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਗਰੁੱਪ ਵੱਲੋਂ ਹਮਾਇਤ ਪ੍ਰਾਪਤ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਗਿਰੋਹ ਦੇ 6 ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ, ਪਠਾਨਕੋਟ ਆਰਮੀ ਕੈਂਪ (Pathankot Army Camp) ‘ਤੇ ਹੋਏ ਹਮਲੇ ਸਮੇਤ ਹੈਂਡ ਗ੍ਰੇਨੇਡ ਹਮਲਿਆਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ।

6 ਹੈਂਡ ਗਰਨੇਡ, 1 ਪਿਸਤੌਲ (9 MM), 1 ਰਾਈਫਲ, ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਵੀ ਬਰਾਮਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਥੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਵੀ.ਕੇ ਭਾਵਰਾ (VK Bhawra) ਨੇ ਦੱਸਿਆ ਕਿ SBS ਨਗਰ ਪੁਲਿਸ ਨੇ ਉਨਾਂ ਦੇ ਕਬਜ਼ੇ ਵਿੱਚੋਂ 6 ਹੈਂਡ ਗਰਨੇਡ (86 ਪੀ), ਇੱਕ ਪਿਸਤੌਲ (9 MM), ਇੱਕ ਰਾਈਫਲ (.30 ਬੋਰ) ਦੇ ਨਾਲ-ਨਾਲ ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਵੀ ਬਰਾਮਦ ਕੀਤੀਆਂ ਹਨ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ

ਪੰਜਾਬ ਪੁਲਿਸ ਨੇ ਪਠਾਨਕੋਟ ਆਰਮੀ ਕੈਂਪ ’ਤੇ ਹੋਏ ਗਰਨੇਡ ਹਮਲੇ ਦੀ ਸੁਲਝਾਈ ਗੁੱਥੀ

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਲਖਨਪਾਲ ਦੇ ਅਮਨਦੀਪ ਉਰਫ ਮੰਤਰੀ, ਗੁਰਦਾਸਪੁਰ ਦੇ ਪਿੰਡ ਖਰਲ ਦੇ ਗੁਰਵਿੰਦਰ ਸਿੰਘ ਉਰਫ ਗਿੰਦੀ, ਗੁਰਦਾਸਪੁਰ ਦੇ ਪਿੰਡ ਖਰਲ ਦੇ ਪਰਮਿੰਦਰ ਕੁਮਾਰ ਉਰਫ ਰੋਹਿਤ ਉਰਫ ਰੋਹਤਾ, ਗੁਰਦਾਸਪੁਰ ਦੇ ਪਿੰਡ ਗੁੰਨੂਪੁਰ ਦੇ ਰਜਿੰਦਰ ਸਿੰਘ ਉਰਫ ਮੱਲੀ ਉਰਫ ਨਿੱਕੂ, ਗੁਰਦਾਸਪੁਰ ਦੇ ਪਿੰਡ ਗੋਤਪੋਕਰ ਦੇ ਹਰਪ੍ਰੀਤ ਸਿੰਘ ਉਰਫ ਢੋਲਕੀ ਅਤੇ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਰਮਨ ਕੁਮਾਰ ਵਜੋਂ ਹੋਈ ਹੈ।

ਅਣਪਛਾਤੇ ਵਿਅਕਤੀਆਂ ਨੇ ਪਠਾਨਕੋਟ ਵਿਖੇ ਸੁੱਟੇ ਸੀ ਹੈਂਡ ਗ੍ਰਨੇਡ

ਪ੍ਰਾਪਤ ਜਾਣਕਾਰੀ ਮੁਤਾਬਿਕ ਦੋ ਮਾਮਲਿਆਂ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਪਠਾਨਕੋਟ ਵਿਖੇ ਹੈਂਡ ਗ੍ਰਨੇਡ ਸੁੱਟੇ ਸਨ। ਪਹਿਲਾ ਹਮਲਾ 11 ਨਵੰਬਰ, 2021 ਨੂੰ ਰਾਤ 9:30 ਵਜੇ ਚੱਕੀ ਪੁੱਲ ਨੇੜੇ, ਜਦੋਂ ਕਿ ਦੂਜਾ ਗ੍ਰਨੇਡ ਹਮਲਾ ਫੌਜ ਦੇ 21 ਉਪ ਖੇਤਰ ਤ੍ਰਵੇਣੀ ਦੁਆਰ ਦੇ ਬਾਹਰ ਪਠਾਨਕੋਟ ਵਿਖੇ 21 ਨਵੰਬਰ, 2021 ਨੂੰ ਰਾਤ 9 ਵਜੇ ਦੇ ਕਰੀਬ ਹੋਇਆ। । ਇਸ ਸਬੰਧੀ ਪੁਲਿਸ ਸਟੇਸ਼ਨ ਪਠਾਨਕੋਟ ਡਿਵੀਜਨ 2 ਅਤੇ ਡਿਵੀਜਨ 1 ਵਿੱਚ ਕ੍ਰਮਵਾਰ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਕੀਤਾ ਖੁਲਾਸਾ

ਪੰਜਾਬ ਪੁਲਿਸ ਨੇ ਪਠਾਨਕੋਟ ਆਰਮੀ ਕੈਂਪ ’ਤੇ ਹੋਏ ਗਰਨੇਡ ਹਮਲੇ ਦੀ ਸੁਲਝਾਈ ਗੁੱਥੀ

ਇਸ ਸਬੰਧੀ ਜਾਣਕਾਰੀ ਦਿੰਦਿਆਂ DGP ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਲਈ ਉਹ ISYF (ਰੋਡੇ) ਦੇ ਸਵੈ-ਘੋਸ਼ਿਤ ਮੁਖੀ ਲਖਬੀਰ ਸਿੰਘ ਰੋਡੇ ਅਤੇ ਉਸ ਦੇ ਨਜਦੀਕੀ ਸਾਥੀਆਂ ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ ਅਤੇ ਸੁਖਪ੍ਰੀਤ ਉਰਫ ਸੁੱਖ ਦੇ ਸਿੱਧੇ ਸੰਪਰਕ ਵਿੱਚ ਸਨ।

ਮੁਲਜ਼ਮਾਂ ਨੇ ਪਠਾਨਕੋਟ ਵਿੱਚ ਦੋ ਵਾਰ ਹੱਥਗੋਲੇ ਸੁੱਟਣ ਦੀ ਗੱਲ ਵੀ ਕਬੂਲੀ

ਉਨਾਂ ਕਿਹਾ ਕਿ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ, ਹਥਿਆਰ ਅਤੇ ਗੋਲਾ ਬਾਰੂਦ ਦੀ ਸਾਰੀ ਖੇਪ ਲਖਬੀਰ ਰੋਡੇ ਵੱਲੋਂ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਇੱਧਰ ਲਿਆਂਦੀ ਗਈ ਸੀ ਅਤੇ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਪਹਿਲਾਂ ਤੋਂ ਮਿੱਥੇ ਗਏ ਟੀਚੇ, ਜਿਸ ਵਿੱਚ ਮੁੱਖ ਤੌਰ ‘ਤੇ ਪੁਲਿਸ ਅਤੇ ਰੱਖਿਆ ਸੰਸਥਾਵਾਂ, ਧਾਰਮਿਕ ਸਥਾਨਾਂ ਆਦਿ ਸ਼ਾਮਲ ਹਨ, ‘ਤੇ ਹੋਰ ਹਮਲੇ ਕਰਨ ਲਈ ਕੰਮ ਸੌਂਪਿਆ ਗਿਆ ਸੀ। ਉਨਾਂ ਕਿਹਾ ਕਿ ਮੁਲਜਮਾਂ ਨੇ ਪਠਾਨਕੋਟ ਵਿੱਚ ਦੋ ਵਾਰ ਹੱਥਗੋਲੇ ਸੁੱਟਣ ਦੀ ਗੱਲ ਵੀ ਕਬੂਲੀ ਹੈ।

ਨਵਾਂਸਹਿਰ ਵਿਖੇ FIR ਦਰਜ ਕੀਤੀ ਹੈ ਅਤੇ ਅਗਲੇਰੀ ਜਾਂਚ ਜਾਰੀ

SBS ਨਗਰ ਦੀ SSP ਕੰਵਰਦੀਪ ਕੌਰ ਨੇ ਦੱਸਿਆ ਕਿ SBS ਨਗਰ ਪੁਲਿਸ ਨੇ ਯੂਏ (ਪੀ) ਐਕਟ ਦੀ ਧਾਰਾ 16,17,18 ਅਤੇ 20, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਮਿਤੀ 07-01-2022 ਨੂੰ ਥਾਣਾ ਸਿਟੀ ਨਵਾਂਸਹਿਰ ਵਿਖੇ FIR ਦਰਜ ਕੀਤੀ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਜਿਕਰਯੋਗ ਹੈ ਕਿ ਲਖਬੀਰ ਰੋਡੇ ਦੀ ਭੂਮਿਕਾ 16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਤੋਂ ਇਲਾਵਾ ਅਗਸਤ 2021 ਵਿੱਚ ਜਲੰਧਰ ਤੋਂ ਉਸਦੇ ਰਿਸ਼ਤੇਦਾਰ ਗੁਰਮੁਖ ਸਿੰਘ ਰੋਡੇ ਤੋਂ ਟਿਫਿਨ IED, RDX, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਵਿੱਚ ਵੀ ਪਾਈ ਗਈ ਸੀ। ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ, ਜੋ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਅਤੇ 10 ਫਰਵਰੀ, 2020 ਨੂੰ ਧਾਰੀਵਾਲ ਵਿਖੇ ਹਨੀ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਵੀ ਸ਼ਾਮਲ ਹੋਣ ਕਰਕੇ, ਇਸ ਸਮੇਂ ਤਿਹਾੜ ਜੇਲ, ਦਿੱਲੀ ਵਿੱਚ ਬੰਦ ਹੈ। ਉਸਨੂੰ ਦਸੰਬਰ, 2020 ਵਿੱਚ ਦੁਬਈ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ। ਭਿਖਾਰੀਵਾਲ ਨੇ ਇਹਨਾਂ ਜੁਰਮਾਂ ਨੂੰ ਅੰਜਾਮ ਦੇਣ ਲਈ ਪੈਦਲ ਸਿਪਾਹੀ, ਹਥਿਆਰ ਅਤੇ ਗੋਲਾ ਬਾਰੂਦ, ਲੌਜਿਸਟਿਕਸ, ਫੰਡ ਆਦਿ ਪ੍ਰਦਾਨ ਕੀਤੇ ਸਨ।

ਇਹ ਵੀ ਪੜ੍ਹੋ:ਇੱਕ ਨੋਜਵਾਨ ਸਣੇ 2 ਨਵੇਂ ਨਕੋਰ ਹੈਂਡ ਗ੍ਰਨੇਡ ਬਰਾਮਦ

Last Updated : Jan 10, 2022, 7:52 PM IST

ABOUT THE AUTHOR

...view details