ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫ਼ਲ ਕਰਨ ਲਈ ਸੂਬੇ ਵਿੱਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੈਟਰੋਲ ਪੰਪ ਬੰਦ ਕੀਤੇ ਜਾਣ ਦੀਆਂ ਪੋਸਟਾਂ ’ਤੇ ਪੰਜਾਬ ਪੁਲਿਸ ਸਖ਼ਤ - Legal action
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਅਸਫ਼ਲ ਕਰਨ ਲਈ ਸੂਬੇ ਵਿੱਚ ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਅਫ਼ਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
![ਪੈਟਰੋਲ ਪੰਪ ਬੰਦ ਕੀਤੇ ਜਾਣ ਦੀਆਂ ਪੋਸਟਾਂ ’ਤੇ ਪੰਜਾਬ ਪੁਲਿਸ ਸਖ਼ਤ Punjab Police Strict on social media post rumours about petrol pump shutdown](https://etvbharatimages.akamaized.net/etvbharat/prod-images/768-512-10382098-thumbnail-3x2-petrol-pump.jpg)
ਇਸ ਪੋਸਟ ਨੂੰ ਫਰਜ਼ੀ ਕਰਾਰ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ. ਡੀ. ਜੀ. ਪੀ) ਲੋਕ ਸੰਪਰਕ ਅਤੇ ਨਿਊ ਏਜ ਮੀਡੀਆ, ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਪੈਟਰੋਲ ਪੰਪਾਂ ਨੂੰ ਬੰਦ ਕੀਤੇ ਜਾਣ ਸਬੰਧੀ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਨੇ ਅਜਿਹੀਆਂ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ।
ਏ. ਡੀ. ਜੀ. ਪੀ. ਰਾਏ ਨੇ ਦੱਸਿਆ ਕਿ ਇਸ ਅਣਅਧਿਕਾਰਤ ਪੋਸਟ ਨੂੰ ਹਟਾਉਣ ਲਈ ਫੇਸਬੁੱਕ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।