ਪੰਜਾਬ

punjab

ਬੱਸ ਅੱਡਿਆਂ ਨੂੰ ਕਬਜਾ ਮੁਕਤ ਕਰਵਾਏਗੀ ਪੰਜਾਬ ਪੁਲਿਸ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਪੂਰੇ ਐਕਸ਼ਨ ਵਿੱਚ ਦਿਸ ਰਹੇ ਹਨ। ਇੱਕ ਪਾਸੇ ਜਿੱਥੇ ਉਨ੍ਹਾਂ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ (Punjab Police) ਦੇ ਹੈਡਕੁਆਟਰ ਵਿੱਖੇ ਅਚਾਨਕ ਦੌਰਾ ਕਰਕੇ ਪੁਲਿਸ ਅਫਸਰਾਂ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ, ਉਥੇ ਹੁਣ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਕਬਜੇ ਖਾਲੀ ਕਰਵਾਉਣ ਦਾ ਹੁਕਮ ਦਿੱਤਾ ਹੈ।

By

Published : Oct 2, 2021, 8:04 PM IST

Published : Oct 2, 2021, 8:04 PM IST

Updated : Oct 3, 2021, 7:27 AM IST

ਬੱਸ ਅੱਡਿਆਂ ਨੂੰ ਕਬਜਾ ਮੁਕਤ ਕਰਵਾਏਗੀ ਪੰਜਾਬ ਪੁਲਿਸ
ਬੱਸ ਅੱਡਿਆਂ ਨੂੰ ਕਬਜਾ ਮੁਕਤ ਕਰਵਾਏਗੀ ਪੰਜਾਬ ਪੁਲਿਸ

ਚੰਡੀਗੜ੍ਹ: ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਪੰਜਾਬ ਦਾ ਗ੍ਰਹਿ ਵਿਭਾਗ ਵੀ ਹੈ, ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ। ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਟਰਾਂਸਪੋਰਟ ਵਿਭਾਗ ਨੂੰ ਲੋੜੀਂਦੀ ਪੁਲੀਸ ਫੋਰਸ ਮੁਹੱਈਆ ਕਰਵਾਉਣ ਲਈ ਡੀ.ਜੀ.ਪੀ. ਨੇ ਪੁਲੀਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਹੈ। ਰੰਧਾਵਾ ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ (Iqbalpreet Singh Sahota) ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।

ਇਹ ਕਾਰਵਾਈ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਵੱਲੋਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਏ ਜਾਣ ਨੂੰ ਯਕੀਨੀ ਬਣਾਉਣ ਦੇ ਆਦੇਸ਼ਾਂ ਦੇ ਤਿੰਨ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਪੰਜਾਬ ਪੁਲਿਸ ਵੱਲੋਂ ਕੀਤੇ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਜਦੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸਬੰਧਤ ਅਥਾਰਟੀਆਂ ਵਲੋਂ ਪੁਲਿਸ ਸਹਾਇਤਾ ਮੁਹੱਈਆ ਕਰਵਾਉਣ ਲਈ ਕੋਈ ਕਾਨੂੰਨੀ ਮੰਗ ਪ੍ਰਾਪਤ ਹੁੰਦੀ ਹੈ ਤਾਂ ਟਰਾਂਸਪੋਰਟ ਵਿਭਾਗ ਦੇ ਜਨਰਲ ਮੈਨੇਜਰਾਂ ਨੂੰ ਇੱਕ ਗਜਟਿਡ ਅਫਸਰ ਦੀ ਕਮਾਂਡ ਹੇਠ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।

ਗ੍ਰਹਿ ਮੰਤਰੀ ਦੇ ਹੁਕਮਾਂ ਅਨੁਸਾਰ ਟਰਾਂਸਪੋਰਟ ਵਿਭਾਗ (ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ) ਦੇ ਜਨਰਲ ਮੈਨੇਜਰ ਨੋਡਲ ਅਫਸਰ ਹੋਣਗੇ, ਜੋ ਸਬੰਧਤ ਪੁਲਿਸ ਕਮਿਸ਼ਨਰ/ਐਸਐਸਪੀ ਨਾਲ ਸੰਪਰਕ ਕਰਨਗੇ। ਇਸ ਦੌਰਾਨ ਰੇਂਜ ਆਈ.ਜੀ./ਡੀ.ਆਈ.ਜੀ. ਸੂਬਾ ਸਰਕਾਰ ਦੇ ਇਨ੍ਹਾਂ ਮਹੱਤਵਪੂਰਨ ਹੁਕਮਾਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ ਹੈ।

Last Updated : Oct 3, 2021, 7:27 AM IST

ABOUT THE AUTHOR

...view details