ਚੰਡੀਗੜ੍ਹ:ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇੇਂ ਪ੍ਰਧਾਨ (new President of Punjab Congress) ਨੂੰ ਲੈ ਕੇ ਚਰਚਾ ਬਹੁਤ ਲੰਮੇਂ ਸਮੇਂ ਤੋਂ ਚੱਲਦੀਆਂ ਆ ਰਹੀਆਂ ਸਨ, ਜਿਸ ਨੂੰ ਲੈ ਕੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪਟਿਆਲਾ ਵਿਖੇ ਆਪਣੀ ਰਿਹਾਇਸ਼ ਉੱਪਰ ਮੌਜੂਦਾ ਤੇ ਸਾਬਕਾ ਕਾਂਗਰਸ ਵਿਧਾਇਕਾਂ ਨਾਲ ਮੀਟਿੰਗ ( Navjot Sidhu held a meeting with the Congress leaders ) ਕੀਤੀ ਗਈ ਸੀ।
ਪਰ ਹੁਣੇ ਹੁਣੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਆਪਣੇ ਨਵੇਂ ਪ੍ਰਧਾਨ ਦਾ ਚਿਹਰਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐਲਾਨਿਆ ਗਿਆ ਹੈ, ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਲਈ ਸੀਐਲਪੀ ਆਗੂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਹੈ। ਸੋ ਦੱਸ ਦਈਏ ਕਿ ਹੁਣ ਪ੍ਰਧਾਨ ਨੂੰ ਲੈ ਕੇ ਪੰਜਾਬ ਪ੍ਰਦੇਸ ਕਾਂਗਰਸ ਦੀ ਉਡੀਕਾਂ ਖ਼ਤਮ ਹੋ ਗਈਆਂ ਹਨ।
ਸਿੱਧੂ ਦੇ ਘਰ ਇੱਕਠੇ ਹੋਏ ਸਨ ਕਾਂਗਰਸੀ ਲੀਡਰ
ਦੱਸ ਦਈਏ ਕਿ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਇੱਕਠੇ ਹੋਏ ਹਨ। ਨਵਜੋਤ ਸਿੱਧੂ ਨੇ ਇਨ੍ਹਾਂ ਕਾਂਗਰਸੀ ਨੇਤਾਵਾਂ ਦੀ ਤਸਵੀਰ ਵੀ ਟਵੀਟ ਕਰਦਿਆ ਸਾਂਝੀ ਕੀਤੀ ਸੀ। ਇਸ ਪਿੱਛ ਇਹ ਚਰਚਾ ਚੱਲ ਰਹੀ ਹੈ ਕਿ ਕਾਂਗਰਸ ਵਿੱਚ ਧੜੇਬੰਦੀ ਇਕ ਵਾਰ ਫੇਰ ਤੋਂ ਸ਼ੁਰੂ ਹੋ ਗਈ ਸੀ। ਦੱਸ ਦਈਏ ਕਿ ਇਸ ਮੀਟਿੰਗ ਨੂੰ ਕਾਂਗਰਸ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਜਰੂਰ ਜੌੜਿਆ ਗਿਆ ਸੀ, ਅੱਜ ਇਸ ਦਾ ਨਤੀਜਾ ਕੁੱਝ ਹੋ ਸਾਹਮਣੇ ਨਿਕਲ ਕੇ ਆਇਆ ਹੈ।
ਸੋਨੀਆ ਗਾਂਧੀ ਵੱਲੋਂ ਅਸਤੀਫੇ ਦੀ ਮੰਗ
ਸੂਤਰਾਂ ਮੁਤਾਬਿਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਪਾਰਟੀ ਦੇ ਉੱਤਰਾਖੰਡ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਸੂਬਾ ਪ੍ਰਧਾਨਾਂ ਦੇ ਅਸਤੀਫੇ ਮੰਗੇ ਸਨ। ਪਾਰਟੀ ਦਾ ਕਹਿਣਾ ਸੀ ਕਿ ਇਨ੍ਹਾਂ ਸੂਬਾ ਪ੍ਰਧਾਨਾਂ ਦੇ ਅਸਤੀਫੇ ਤੋਂ ਬਾਅਦ ਇਨ੍ਹਾਂ ਰਾਜਾਂ ਵਿੱਚ ਸੰਗਠਨ ਦਾ ਮੁੜ ਗਠਨ ਕੀਤਾ ਜਾਵੇਗਾ ਅਤੇ ਨਵੇਂ ਲੋਕਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ।