ਚੰਡੀਗੜ੍ਹ:ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor of Punjab Banwarilal Purohit) ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਹਾਜ਼ਰੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਇੱਥੇ ਹੀ ਨਵੇਂ ਨਿਯੁਕਤ ਚੇਅਰਮੈਨ ਜਗਬੰਸ ਸਿੰਘ (Newly appointed Chairman Jagbans Singh) ਨੇ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ।
ਇਸ ਦੌਰਾਨ ਪੰਜਾਬ ਰਾਜ ਭਵਨ (Punjab Raj Bhawan) ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਰੋਹ ਦੀ ਕਾਰਵਾਈ ਚਲਾਈ।ਦੱਸਣਯੋਗ ਹੈ ਕਿ ਜਗਬੰਸ ਸਿੰਘ, ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ ਤੋਂ ਬੈਚੂਲਰ ਇਨ ਇੰਜਨੀਅਰਿੰਗ (Civil Engineering) ਹਨ ਅਤੇ ਉਨ੍ਹਾਂ ਨੇ ਇੰਸਟੀਚਿਊਟ ਆਫ਼ ਚਾਰਟਿਡ ਫਾਈਨੈਂਸ਼ਲ ਤੋਂ ਡਿਪਲੋਮਾ ਇਨ ਬਿਜ਼ਨਸ ਫਾਈਨਾਂਸ ਤੋਂ ਇਲਾਵਾ ਪਬਲਿਕ ਫਾਈਨੈਂਸ਼ਲ ਮੈਨੇਜਮੈਂਟ ਵਿਚ ਐਨੇਲਿਸਟ ਆਫ ਇੰਡੀਆ ਆਈ.ਐਮ.ਐਫ. ਸਰਟੀਫਿਕੇਟ ਅਤੇ ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ ਤੋਂ ਸਰਟੀਫਿਕੇਟ ਇਨ ਐਕਚੂਰੀਅਲ ਸਾਇੰਸ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ:ਚੰਨੀ ਦੇ ਆਦੇਸ਼ਾਂ ਅਨੁਸਾਰ PSPCL ਨੇ ਖਪਤਕਾਰਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ