ਪੰਜਾਬ

punjab

ETV Bharat / city

ਸ਼ੁੱਕਰਵਾਰ ਨੂੰ ਸੂਬੇ 'ਚ ਕੋਰੋਨਾ ਦੇ 217 ਨਵੇਂ ਮਾਮਲੇ ਆਏ ਸਾਹਮਣੇ - new corona cases in punjab

ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 217 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7357 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2153 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 187 ਲੋਕਾਂ ਦੀ ਮੌਤ ਹੋਈ ਹੈ।

punjab reported 217 new covid cases on Friday
ਪੰਜਾਬ ਵਿੱਚ ਕੋਰੋਨਾ ਦੇ 217 ਨਵੇਂ ਮਾਮਲੇ ਆਏ ਸਾਹਮਣੇ, ਪੀੜਤਾਂ ਦੀ ਗਿਣਤੀ ਹੋਈ 7357

By

Published : Jul 10, 2020, 7:49 PM IST

ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 217 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7357 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2153 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 187 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

ਇਨ੍ਹਾਂ 217 ਨਵੇਂ ਮਾਮਲਿਆਂ ਵਿੱਚੋਂ 16 ਅੰਮ੍ਰਿਤਸਰ, 41 ਲੁਧਿਆਣਾ, 61 ਜਲੰਧਰ, 22 ਪਟਿਆਲਾ, 13 ਸਗੰਰੂਰ, 8 ਗੁਰਦਾਸਪੁਰ, 22 ਮੋਹਾਲੀ, 4 ਪਠਾਨਕੋਟ, 3 ਹੁਸ਼ਿਆਰਪੁਰ, 5 ਐਸਬੀਐਸ ਨਗਰ, 1 ਮੁਕਤਸਰ, 3 ਤਰਨਤਾਰਨ, 1 ਮੋਗਾ, 2 ਫ਼ਤਿਹਗੜ੍ਹ ਸਾਹਿਬ, 3 ਰੋਪੜ, 1 ਫ਼ਰੀਦਕੋਟ, 4 ਫਿਰੋਜ਼ਪੁਰ, 5 ਬਠਿੰਡਾ, 1 ਫਾਜ਼ਿਲਕਾ, 1 ਬਰਨਾਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 7.67 ਕਰੋੜ ਤੋਂ ਪਾਰ, 21 ਹਜ਼ਾਰ ਤੋਂ ਵੱਧ ਮੌਤਾਂ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 7357 ਮਰੀਜ਼ਾਂ ਵਿੱਚੋਂ 5017 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2153 ਐਕਟਿਵ ਮਾਮਲੇ ਹਨ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,78,045 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 7357 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ABOUT THE AUTHOR

...view details