ਪੰਜਾਬ

punjab

ETV Bharat / city

ਕੋਵਿਡ-19: ਸੂਬੇ 'ਚ ਐਤਵਾਰ ਨੂੰ ਕੋਰੋਨਾ ਦੇ 234 ਨਵੇਂ ਮਾਮਲੇ ਆਏ ਸਾਹਮਣੇ, 4 ਮੌਤਾਂ

ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 234 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7821 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2230 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 199 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ
ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

By

Published : Jul 12, 2020, 8:13 PM IST

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 234 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 4 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7821 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2230 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 199 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

ਇਨ੍ਹਾਂ 234 ਨਵੇਂ ਮਾਮਲਿਆਂ ਵਿੱਚੋਂ 22 ਅੰਮ੍ਰਿਤਸਰ, 60 ਲੁਧਿਆਣਾ, 36 ਜਲੰਧਰ, 21 ਪਟਿਆਲਾ, 12 ਸਗੰਰੂਰ, 1 ਗੁਰਦਾਸਪੁਰ, 23 ਮੋਹਾਲੀ, 2 ਪਠਾਨਕੋਟ, 2 ਹੁਸ਼ਿਆਰਪੁਰ, 23 ਐਸਬੀਐਸ ਨਗਰ, 2 ਮੁਕਤਸਰ, 1 ਤਰਨਤਾਰਨ, 2 ਫ਼ਤਿਹਗੜ੍ਹ ਸਾਹਿਬ, 4 ਰੋਪੜ, 1 ਫ਼ਰੀਦਕੋਟ, 2 ਫਿਰੋਜ਼ਪੁਰ, 12 ਬਠਿੰਡਾ, 2 ਕਪੂਰਥਲਾ, 6 ਮਾਨਸਾ ਤੋਂ ਮਾਮਲੇ ਸਾਹਮਣੇ ਆਏ ਹਨ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 7821 ਮਰੀਜ਼ਾਂ ਵਿੱਚੋਂ 5392 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2230 ਐਕਟਿਵ ਮਾਮਲੇ ਹਨ।

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,95,185 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

ABOUT THE AUTHOR

...view details