ਪੰਜਾਬ

punjab

ETV Bharat / city

ਸੂਬੇ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਸਾਢੇ 13 ਹਜ਼ਾਰ ਤੋਂ ਪਾਰ, 318 ਮੌਤਾਂ

ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 557 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13769 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 4387 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 318 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ ਕੋਰੋਨਾ
ਪੰਜਾਬ ਕੋਰੋਨਾ

By

Published : Jul 27, 2020, 8:57 PM IST

ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 557 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 12 ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 13769 ਹੋ ਗਈ ਹੈ ਅਤੇ 4387 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 318 ਲੋਕਾਂ ਦੀ ਜਾਨ ਲਈ ਹੈ।

ਕੋਵਿਡ-19 ਬੁਲੇਟਿਨ

ਇਨ੍ਹਾਂ 557 ਨਵੇਂ ਮਾਮਲਿਆਂ ਵਿੱਚੋਂ 176 ਲੁਧਿਆਣਾ, 54 ਜਲੰਧਰ, 46 ਅੰਮ੍ਰਿਤਸਰ, 40 ਪਟਿਆਲਾ, 17 ਸੰਗਰੂਰ, 31 ਮੋਹਾਲੀ, 53 ਗੁਰਦਾਸਪੁਰ, 12 ਪਠਾਨਕੋਟ ਅਤੇ 2 ਮਾਮਲੇ ਨਵਾਂ ਸ਼ਹਿਰ ਤੋਂ ਸਾਹਮਣੇ ਆਏ ਹਨ।

ਕੋਵਿਡ-19 ਬੁਲੇਟਿਨ

ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 13769 ਮਰੀਜ਼ਾਂ ਵਿੱਚੋਂ 9064 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4387 ਐਕਟਿਵ ਮਾਮਲੇ ਹਨ।

ਕੋਵਿਡ-19 ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 5,39,371 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

ਕੋਵਿਡ-19 ਬੁਲੇਟਿਨ

ABOUT THE AUTHOR

...view details