ਪੰਜਾਬ

punjab

ETV Bharat / city

ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 208 ਨਵੇਂ ਕੇਸਾਂ ਦੀ ਪੁਸ਼ਟੀ, 5 ਦੀ ਮੌਤ

ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 208 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6491 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1828 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 169 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ
ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ

By

Published : Jul 6, 2020, 7:55 PM IST

ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 208 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6491 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1828 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 169 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ

ਇਨ੍ਹਾਂ 208 ਨਵੇਂ ਮਾਮਲਿਆਂ ਵਿੱਚੋਂ 11 ਅੰਮ੍ਰਿਤਸਰ, 25 ਲੁਧਿਆਣਾ, 84 ਜਲੰਧਰ, 9 ਸਗੰਰੂਰ, 19 ਪਟਿਆਲਾ, 15 ਐਸਏਐਸ ਨਗਰ, 12 ਗੁਰਦਾਸਪੁਰ, 3 ਪਠਾਨਕੋਟ, 1 ਐਸਬੀਐਸ ਨਗਰ, 6 ਮੁਕਤਸਰ ਸਾਹਿਬ, 4 ਫਤਿਹਗੜ੍ਹ ਸਾਹਿਬ, 7 ਫ਼ਰੀਦਕੋਟ, 5 ਕਪੂਰਥਲਾ, 1 ਫਿਰੋਜ਼ਪੁਰ, 5 ਬਠਿੰਡਾ, 1 ਮਾਨਸਾ ਤੋਂ ਮਾਮਲੇ ਸਾਹਮਣੇ ਆਏ ਹਨ।

ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 6491 ਮਰੀਜ਼ਾਂ ਵਿੱਚੋਂ 4494 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1828 ਐਕਟਿਵ ਮਾਮਲੇ ਹਨ।

ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,42,524 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6491 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ABOUT THE AUTHOR

...view details