ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਲੰਬੇ ਸਮੇਂ ਤੋਂ ਪੈਡਿੰਗ ਹਨ। ਜਿਸ ਦੇ ਚੱਲਦਿਆਂ ਵਿਭਾਗ ਵੱਲੋਂ ਤਨਖ਼ਾਹਾਂ ਨਾ ਦੇਣ ਦੇ ਰੋਸ ਵਜੋਂ 23 ਜੂਨ ਦੁਪਹਿਰ 12 ਵਜੇ ਤੋਂ ਬੱਸਾਂ ਦਾ ਚੱਕਾ ਜਾਮ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਸ ਹੜਤਾਲ ਨਾਲ ਕਰੀਬ 2800 ਸਰਕਾਰੀ ਬੱਸਾਂ ਦੀ ਬਰੇਕ ਲੱਗ ਜਾਵੇਗੀ।
ਇਸ ਸਬੰਧੀ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਲਈ ਮਾੜੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਹਰ ਮਹੀਨੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਦੇਰੀ ਨਾਲ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈ ਰਹੀ ਹੈ।
ਇਹ ਵੀ ਪੜ੍ਹੋ:ਸੰਗਰੂਰ ਜ਼ਿਮਨੀ ਚੋਣ: ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧ ਮੁਕੰਮਲ, ਅਫਵਾਹਾਂ ਤੋਂ ਬਚਣ ਦੀ ਸਲਾਹ