ਚੰਡੀਗੜ੍ਹ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (I.K. Gujral Punjab Technical University) ਦੇ ਡਿਪਟੀ ਰਜਿਸਟਰਾਰ ਨੂੰ ਤਰੱਕੀ ਵਿੱਚ ਦੇਰੀ ਦੇ ਮਾਮਲੇ ਵਿੱਚ ਇਨਸਾਫ਼ ਦਿੱਤਾ ਗਿਆ ਹੈ। ਯੂਨੀਵਰਸਿਟੀ (University) ਡਾ. ਮਹਿਮੀ ਨੂੰ ਚਾਰ ਸਾਲ ਪਹਿਲਾਂ ਦੀ ਬਣਦੀ ਮਿਤੀ ਤੋਂ ਤਰੱਕੀ ਦੇਣ ਸਣੇ ਵਿੱਤੀ ਲਾਭ ਵੀ ਦੇਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਯੂਨੀਵਰਸਿਟੀ (University) ਦੇ ਡਿਪਟੀ ਰਜਿਸਟਰਾਰ ਡਾ. ਸੰਦੀਪ ਮਹਿਮੀ (Deputy Registrar Dr. Sandeep Mahimi) ਨੇ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ 28 ਮਈ, 2010 ਤੋਂ ਪੀ.ਟੀ.ਯੂ. ਵਿੱਚ ਬਤੌਰ ਸਹਾਇਕ ਰਜਿਸਟਰਾਰ ਕੰਮ ਕਰ ਰਿਹਾ ਹੈ।
ਯੂਨੀਵਰਸਿਟੀ (University) ਨਿਯਮਾਂ ਅਨੁਸਾਰ ਉਹ 5 ਸਾਲ ਬਾਅਦ ਡਿਪਟੀ ਰਜਿਸਟਰਾਰ (Deputy Registrar) ਦੀ ਆਸਾਮੀ ‘ਤੇ ਤਰੱਕੀ ਲਈ ਹਰ ਪੱਖੋਂ ਪੂਰੀਆਂ ਯੋਗਤਾਵਾਂ ਰੱਖਦਾ ਸੀ, ਪਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਨ ਉਸ ਨੂੰ 28 ਮਈ, 2015 ਦੀ ਬਜਾਏ 9 ਸਾਲ ਬਾਅਦ 28 ਮਈ, 2019 ਨੂੰ ਡਿਪਟੀ ਰਜਿਸਟਰਾਰ (Deputy Registrar) ਦੀ ਆਸਾਮੀ `ਤੇ ਤਰੱਕੀ ਦਿੱਤੀ ਗਈ, ਜਦਕਿ ਉਸ ਤੋਂ ਪਹਿਲਾਂ ਜਨਰਲ ਵਰਗ ਦੇ ਅਧਿਕਾਰੀਆਂ ਨੂੰ ਪੰਜ ਸਾਲ ਦਾ ਸਮਾਂ ਪੂਰਾ ਹੋਣ `ਤੇ ਹੀ ਤਰੱਕੀ ਦੇ ਦਿੱਤੀ ਗਈ।
ਇਸ ‘ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ, 2004 ਦੀ ਧਾਰਾ 10 (2) ਅਧੀਨ ਸਬੰਧਤ ਵਿਭਾਗ ਪਾਸੋਂ ਸ਼ਿਕਾਇਤ ਸਬੰਧੀ ਪੜਤਾਲ ਰਿਪੋਰਟ ਮੰਗੀ ਗਈ ਸੀ ਅਤੇ ਸਾਰਾ ਰਿਕਾਰਡ ਘੋਖਣ ਪਿੱਛੋਂ ਸ਼ਿਕਾਇਤ ਬਿਲਕੁਲ ਸਹੀ ਪਾਈ ਗਈ। ਯੂਨੀਵਰਸਿਟੀ ਨਿਯਮਾਂ ਅਨੁਸਾਰ 5 ਸਾਲ ਬਾਅਦ ਸ਼ਿਕਾਇਤਕਰਤਾ ਨੂੰ ਤਰੱਕੀ ਦੇਣੀ ਬਣਦੀ ਸੀ।