ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਤਕਨੀਕੀ ਸਿੱਖਆ ਵਿਭਾਗ ਪੰਜਾਬ ਨੇ ਆਪਣੇ ਵਿਭਾਗ ਦੀ ਬਤੌਰ ਲੈਕਚਰਾਰ ਕੰਮ ਕਰ ਰਹੀ ਸ਼੍ਰਿਸ਼ਟੀ ਚੌਧਰੀ ਨੂੰ ਲਗਭਗ ਢਾਈ ਸਾਲ ਦੀ ਜੱਦੋਜਹਿਦ ਤੋਂ ਬਾਅਦ ਆਪਣੀ ਮੈਰਿਟ ਦੇ ਅਧਾਰ ਤੇ ਸੀਨੀਆਰਤਾ ਸੂਚੀ ਵਿੱਚ ਉਚੇਰਾ ਸਥਾਨ ਦੇ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਆਈ.ਏ.ਐਸ. (ਰਿਟਾ.) ਤਜਿੰਦਰ ਕੌਰ ਨੇ ਦੱਸਿਆ ਕਿ ਸ਼੍ਰਿਸ਼ਟੀ ਚੌਧਰੀ ਨੂੰ ਜਨਮ ਮਿਤੀ ਦੇ ਹਿਸਾਬ ਨਾਲ ਤਿਆਰ ਸੀਨੀਆਰਤਾ ਸੂਚੀ ਵਿੱਚ ਪਿੱਛੇ ਕਰ ਦਿੱਤਾ ਗਿਆ ਸੀ। ਇਸ ਸਬੰਧੀ ਸ਼੍ਰਿਸ਼ਟੀ ਚੌਧਰੀ ਵੱਲੋਂ ਤਕਨਕੀ ਸਿੱਖਆ ਵਿਭਾਗ ਦੇ ਡਾਇਰੈਕਟੋਰੇਟ ਨਾਲ ਚਾਰਜੋਈ ਕਰਨ ਉਪਰੰਤ ਕਮਿਸ਼ਨ ਤੋਂ ਸਹਾਇਤਾ ਦੀ ਮੰਗ ਕਰਦਿਆਂ ਇਸ ਜ਼ਿਆਦਤੀ ਵਿਰੁੱਧ ਪੀੜਤ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ।