ਹੈਦਰਾਬਾਦ: ਮੌਸਮ 'ਚ ਆਏ ਬਦਲਾਅ ਨੂੰ ਦੇਖਦਿਆਂ ਹੋਏ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਬਾਰੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਕ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਦੇ ਅਨੁਸਾਰ ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਨਵਾਂ ਸਮਾਂ ਸਵੇਰਾ 8 ਵਜੇ ਤੋਂ ਲੈ ਕੇ ਦੁਪਹਿਰ ਵਜੇ ਤੱਕ ਰਹਿਗਾ। ਪੰਜਾਬ 'ਚ ਗਰਮੀ ਨੂੰ ਦੇਖਦਿਆਂ ਹੋਏ ਇਹ ਫੈਸਲਾ ਲਿਆ ਗਿਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡਾਇਰੈਕਟਰ ਜਨਰਲ ਵੱਲੋਂ ਇੱਕ ਨੋਟੀਫੀਕੇਸ਼ਨ ਜਾਰੀ ਕਰਦਿਆਂ ਇਸ ਦਾ ਵੇਰਵਾ ਦਿੱਤਾ ਗਿਆ ਹੈ। ਇਸ ਦੇ ਅਨੁਸਾਰ ਗਰਮੀਆਂ ਦਾ ਨਵਾਂ ਟਾਈਮ ਸਵੇਰੇ 8 ਵਜੇ ਤੋਂ 2 ਵਜੇ ਤੱਕ ਹੋਵੇਗਾ। ਇਸ ਦਾ ਵੇਰਵਾ ਪੀਰੀਅਡ ਅਨੁਸਾਰ ਦਿੱਤਾ ਗਿਆ ਹੈ।