ਪੰਜਾਬ

punjab

ETV Bharat / city

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸ਼ਡਿਊਲ ਜਾਰੀ ਕਰ ਦਿੱਤਾ ਹੈ। 12ਵੀਂ ਦੀ ਪ੍ਰੀਖਿਆ 22 ਮਾਰਚ ਤੋਂ 27 ਮਾਰਚ ਤੱਕ ਕਰਵਾਈ ਜਾਵੇਗੀ ਅਤੇ 10ਵੀਂ ਦੀ ਸਾਲਾਨਾ ਪ੍ਰੀਖਿਆ 9 ਅਪ੍ਰੈਲ ਤੋਂ 1 ਮਈ ਤੱਕ ਲਈ ਜਾਵੇਗੀ।

Punjab School Education Board releases schedule of annual examinations for 10th and 12th classes
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

By

Published : Jan 12, 2021, 10:46 PM IST

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਸ਼ਡਿਊਲ ਜਾਰੀ ਕਰ ਦਿੱਤਾ ਹੈ। 12ਵੀਂ ਦੀ ਪ੍ਰੀਖਿਆ 22 ਮਾਰਚ ਤੋਂ 27 ਮਾਰਚ ਤੱਕ ਕਰਵਾਈ ਜਾਵੇਗੀ ਅਤੇ 10ਵੀਂ ਦੀ ਸਾਲਾਨਾ ਪ੍ਰੀਖਿਆ 9 ਅਪ੍ਰੈਲ ਤੋਂ 1 ਮਈ ਤੱਕ ਲਈ ਜਾਵੇਗੀ।

10ਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ 1:15 ਤੱਕ ਅਤੇ 12ਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਦਾ ਸਮਾਂ 2 ਵਜੇ ਤੋਂ 5:15 ਵਜੇ ਤੱਕ ਹੋਵੇਗਾ।

ਬੋਰਡ ਮੈਨੇਜਮੈਂਟ ਕੋਰੋਨਾ ਮਹਾਂਮਾਰੀ ਅਤੇ ਹੋਰ ਸੰਭਾਵਿਤ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪਿਛਲੇ ਸਾਲ ਤਕਰੀਬਨ 2600 ਪ੍ਰੀਖਿਆ ਕੇਂਦਰ ਬਣਾਏ ਸੀ ਪਰ ਇਸ ਸਾਲ ਕੋਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਹਜ਼ਾਰ ਹੋਰ ਵਾਧੂ ਪ੍ਰੀਖਿਆ ਕੇਂਦਰ ਬਣਾਏ ਜਾਣਗੇ। ਪ੍ਰੀਖਿਆ ਕੇਂਦਰ ਸਿਰਫ਼ ਕੈਮਰੇ ਲੱਗੇ ਹੋਏ ਕਮਰਿਆਂ ਵਿੱਚ ਹੀ ਬਣਾਏ ਜਾਣਗੇ।

ਬੋਰਡ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਦਾ ਪ੍ਰਭਾਵ ਵਧਣ ਦੀ ਸੂਰਤ ਵਿੱਚ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਬਦਲਿਆ ਵੀ ਜਾ ਸਕਦਾ ਹੈ।

ABOUT THE AUTHOR

...view details