ਪੰਜਾਬ

punjab

ETV Bharat / city

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਤੋਂ ਮੰਗੀ ਮਦਦ

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ ਹੈ। ਨਾਬਾਰਡ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਧ ਤੋਂ ਵੱਧ ਮੱਦਦ ਦੇਣ ਦਾ ਭਰੋਸਾ ਦਵਾਇਆ ਹੈ।

By

Published : Nov 11, 2020, 6:54 PM IST

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਤੋਂ ਮੰਗੀ ਮਦਦ
ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਤੋਂ ਮੰਗੀ ਮਦਦ

ਚੰਡੀਗੜ੍ਹ: ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੀਆਂ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਨੇ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ ਹੈ।

ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਗੋਵਿੰਦਾ ਰਾਜੂਲਾ ਚਿੰਤਾਲਾ ਨਾਲ ਮੁਲਾਕਾਤ ਕਰਨ ਉਪਰੰਤ ਮੀਟਿੰਗ ਦੇ ਵੇਰਵੇ ਦਿੰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਨਾਬਾਰਡ ਕੋਲੋਂ ਸਪੈਸ਼ਲ ਲਿਕੁਈਡਿਟੀ ਸੁਵਿਧਾ (ਐਸ.ਐਲ.ਐਫ.) 'ਤੇ ਲੰਬੇ ਸਮੇਂ ਦੇ ਪੇਂਡੂ ਕਰਜ਼ਾ ਫੰਡ (ਐਲ.ਟੀ.ਆਰ.ਸੀ.ਐਫ.) ਅਧੀਨ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੀ ਸਹਾਇਤਾ ਲਈ ਮੰਗ ਕੀਤੀ ਹੈ।

ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨਾਬਾਰਡ ਦੇ ਚੇਅਰਮੈਨ ਨੂੰ ਮੁੱਢਲੀਆਂ ਖੇਤੀਬਾੜੀ ਵਿਕਾਸ ਬੈਂਕਾਂ ਨੂੰ ਦਰਪੇਸ਼ ਵਿੱਤੀ ਔਕੜਾਂ ਤੋਂ ਜਾਣੂੰ ਕਰਵਾਇਆ। ਪੰਜਾਬ ਦੇ ਵਫਦ ਵੱਲੋਂ ਦਿਖਾਈ ਪੇਸ਼ਕਾਰੀ ਰਾਹੀਂ ਖੇਤੀਬਾੜੀ ਵਿਕਾਸ ਬੈਂਕ ਨੂੰ ਐਸ.ਐਲ.ਐਫ. ਤਹਿਤ ਪੂਰੀ ਮਦਦ ਅਤੇ ਐਲ.ਟੀ.ਆਰ.ਸੀ.ਐਫ. ਤਹਿਤ 100 ਫੀਸਦੀ ਰੀਫਾਇਨਾਂਸ ਕਰਨ ਦੀ ਮੰਗ ਦਾ ਕੇਸ ਰੱਖਿਆ ਗਿਆ।

ਨਾਬਾਰਡ ਦੇ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਵੱਲੋਂ ਕੀਤੀ ਵਿਸਥਾਰਤ ਵਿਚਾਰ ਚਰਚਾ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ ਐਸ.ਐਲ.ਐਫ. ਤਹਿਤ ਵੱਧ ਤੋਂ ਵੱਧ ਮਦਦ ਕਰਨ ਅਤੇ ਐਲ.ਟੀ.ਆਰ.ਸੀ.ਐਫ. ਤਹਿਤ 100 ਫੀਸਦੀ ਰੀਫਾਇਨਾਂਸ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਮੁੱਢਲੀ ਖੇਤੀਬਾੜੀ ਵਿਕਾਸ ਬੈਂਕ ਨੂੰ ਵੀ ਵਿੱਤੀ ਔਕੜਾਂ ਵਿੱਚੋਂ ਕੱਢਣ ਲਈ ਪੰਜਾਬ ਦੀ ਤਜਵੀਜ਼ ਉਤੇ ਸਕਰਾਤਮਕ ਤਰੀਕੇ ਨਾਲ ਵਿਚਾਰਨ ਦਾ ਵਿਸ਼ਵਾਸ ਦਿਵਾਇਆ।

ਸੁਖਜਿੰਦਰ ਰੰਧਾਵਾ ਨੇ ਸਹਿਕਾਰੀ ਖੰਡ ਮਿੱਲ ਬਟਾਲਾ ਅਤੇ ਗੁਰਦਾਸਪੁਰ ਨੂੰ ਕਰਜ਼ਾ ਦੇਣ ਦਾ ਮਾਮਲਾ ਵੀ ਚੁੱਕਿਆ ਜਿਸ 'ਤੇ ਨਾਬਾਰਡ ਦੇ ਚੇਅਰਮੈਨ ਚਿੰਤਾਲਾ ਨੇ ਸਹਿਕਾਰਤਾ ਮੰਤਰੀ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਬਣਾ ਕੇ ਭੇਜਣ ਨੂੰ ਕਿਹਾ।

ABOUT THE AUTHOR

...view details