ਪੰਜਾਬ

punjab

ETV Bharat / city

ਕੈਪਟਨ ਦੇ ਦਾਦੇ ਦੇ ਨਾਂਅ 'ਤੇ ਬਣੇਗੀ ਪੰਜਾਬ ਦੀ ਖੇਡ ਯੂਨੀਵਰਸਿਟੀ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ

ਪੰਜਾਬ ਖੇਡ ਯੂਨੀਵਰਸਿਟੀ ਕੈਪਟਨ ਅਮਰਿੰਦਰ ਸਿੰਘ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਸਿੰਘ ਦੇ ਨਾਂਅ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ  ਯੂਨੀਵਰਸਿਟੀ ਦਾ 22 ਜੁਲਾਈ 2019 ਨੂੰ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ। ਇਸ ਯੂਨੀਵਰਸਿਟੀ ਦਾ ਅਕਾਦਮਿਕ ਸੈਸ਼ਨ 1 ਸਤੰਬਰ 2019 ਤੋਂ ਸ਼ੁਰੂ ਹੋਵੇਗਾ।

ਫ਼ੋਟੋ

By

Published : Jul 31, 2019, 2:43 PM IST

Updated : Jul 31, 2019, 5:23 PM IST

ਚੰਡੀਗੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਸਪੋਰਟਸ ਯੂਨੀਵਰਸਿਟੀ ਬਿੱਲ ਨੂੰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਸਦਨ 'ਚ ਰੱਖਣ ਦੀ ਮਨਜ਼ੂਰੀ ਦੇ ਦਿੱਤੀ।
ਮੁੱਖ ਮੰਤਰੀ ਵੱਲੋਂ ਉਠਾਏ ਇਤਰਾਜ਼ਾਂ ਨੂੰ ਲਾਂਭੇ ਕਰਦਿਆਂ ਮੰਤਰੀ ਮੰਡਲ ਨੇ ਨਵੀਂ ਬਣਨ ਜਾ ਰਹੀ ਸਪੋਰਟਸ ਤੇ ਸਾਇੰਸ ਯੂਨੀਵਰਸਿਟੀ ਦਾ ਕੈਪਟਨ ਅਮਰਿੰਦਰ ਸਿੰਘ ਦੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਸਿੰਘ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ। ਇਹ ਫੈਸਲਾ ਉਨ੍ਹਾਂ ਵੱਲੋਂ ਖੇਡਾਂ ਨੂੰ ਪ੍ਰੋਤਸਾਹਨ ਕਰਨ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਦੇਖਦਿਆਂ ਕੀਤਾ ਗਿਆ।

ਮਹਾਰਾਜਾ ਭੁਪਿੰਦਰ ਸਿੰਘ ਦੇ ਨਾਂ 'ਤੇ ਯੂਨੀਵਰਸਿਟੀ ਦੇ ਨਾਮ ਰੱਖਣ ਦਾ ਸੁਝਾਅ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪੇਸ਼ ਕੀਤਾ ਗਿਆ। ਭਾਵੇਂ ਮੁੱਖ ਮੰਤਰੀ ਪਹਿਲਾਂ ਇਸ ਸੁਝਾਅ ਨਾਲ ਸਹਿਮਤ ਨਹੀਂ ਸਨ ਪਰ ਅੰਤ ਵਿੱਚ ਉਹ ਸਾਥੀ ਮੰਤਰੀਆਂ ਦੇ ਦਬਾਅ ਤੋਂ ਬਾਅਦ ਸਹਿਮਤ ਹੋ ਗਏ ਅਤੇ ਇਹ ਫੈਸਲਾ ਸਰਬਸੰਮਤੀ ਨਾਲ ਲੈ ਲਿਆ ਗਿਆ।

ਇਹ ਵੀ ਪੜ੍ਹੌ: ਕੈਂਸਰ ਦੇ ਇਲਾਜ ਲਈ ਕੈਪਟਨ ਸਰਕਾਰ ਨੇ ਕੀਤੇ ਫੰਡ ਜਾਰੀ
ਪੰਜਾਬ ਮੰਤਰੀ ਮੰਡਲ ਵੱਲੋਂ 6 ਜੂਨ 2019 ਨੂੰ ਪੰਜਾਬ ਖੇਡ ਯੂਨੀਵਰਸਿਟੀ ਆਰਡੀਨੈਂਸ-2019 ਨੂੰ ਮਨਜ਼ੂਰੀ ਦੇਣ ਨਾਲ ਇਸ ਖੇਡ ਯੂਨੀਵਰਸਿਟੀ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ। 22 ਜੁਲਾਈ 2019 ਨੂੰ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ। ਇਸ ਯੂਨੀਵਰਸਿਟੀ ਦਾ ਅਕਾਦਮਿਕ ਸ਼ੈਸ਼ਨ 1 ਸਤੰਬਰ 2019 ਤੋਂ ਸ਼ੁਰੂ ਹੋਵੇਗਾ। ਇਸ ਬਾਰੇ ਪਿਛਲੇ ਮਹੀਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਸੀ।

Last Updated : Jul 31, 2019, 5:23 PM IST

ABOUT THE AUTHOR

...view details