ਪੰਜਾਬ

punjab

ETV Bharat / city

ਅਪ੍ਰੈਲ ਮਹੀਨੇ ਪੰਜਾਬ ਨੂੰ ਹੋਇਆ 88 ਫ਼ੀਸਦ ਮਾਲੀਆ ਦਾ ਨੁਕਸਾਨ: ਕੈਪਟਨ

ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਨੂੰ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ।

ਕੈਪਟਨ ਅਮਰਿੰਦਰ
ਕੈਪਟਨ ਅਮਰਿੰਦਰ

By

Published : May 6, 2020, 7:04 PM IST

ਚੰਡੀਗੜ੍ਹ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਬੁੱਧਵਾਰ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਬੈਠਕ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਪ੍ਰੈਲ ਮਹੀਨੇ ਦੌਰਾਨ 88 ਫੀਸਦ ਤੱਕ ਮਾਲੀ ਘਾਟਾ ਹੋਇਆ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।

ਇਸ ਬੈਠਕ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫੀਸਦ ਤੱਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ ਵਿੱਚ ਰੋਜ਼ਾਨਾ 30 ਕਰੋੜ ਦਾ ਘਾਟਾ ਹੋ ਰਿਹਾ ਹੈ। ਉਨਾਂ ਅੱਗੋਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਜੀਐਸਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਗਈ।

ਕੈਪਟਨ ਨੇ ਇਹ ਵੀ ਦੱਸਿਆ ਕਿ ਸੂਬੇ ਨੂੰ ਵਿੱਤੀ ਅਤੇ ਉਦਯੋਗਿਕ ਪੱਖੋਂ ਮੁੜ ਪੈਰਾਂ ਸਿਰ ਕਰਨ ਲਈ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਮਾਹਿਰ ਸਮੂਹ ਦੀ ਮੁਢਲੀ ਰਿਪੋਰਟ ਆਉਂਦੇ ਤਿੰਨ ਮਹੀਨਿਆਂ ਵਿੱਚ ਮਿਲਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ ਇੱਕ ਮਹੀਨੇ ਵਿੱਚ ਇਸ ਨੂੰ ਮੁਕੰਮਲ ਅੰਤਿਮ ਰੂਪ ਦਿੱਤਾ ਜਾਵੇਗਾ।

ABOUT THE AUTHOR

...view details