ਚੰਡੀਗੜ੍ਹ: ਆਪਣੀ ਗ੍ਰਿਫ਼ਤਾਰੀ ਤੋਂ ਡਰਦਿਆਂ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਖ਼ਿਲਾਫ਼ ਕੋਈ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦੇਣ ਅਤੇ ਉਸ ਖ਼ਿਲਾਫ਼ ਸ਼ਿਕਾਇਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਇਹ ਵੀ ਪੜੋ:ਹਸਪਤਾਲ 'ਚ ਭਰਤੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਪਹੁੰਚੇ ਸੀਐੱਮ ਮਨੋਹਰ ਲਾਲ ਖੱਟਰ
ਸਾਬਕਾ ਮੰਤਰੀ ਆਸ਼ੂ ’ਤੇ ਘਪਲੇ ਦਾ ਇਲਜ਼ਾਮ:ਦੱਸ ਦਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ 'ਚ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ 'ਚ ਘਪਲੇ (punjab tender scam) ਦਾ ਦੋਸ਼ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਵੱਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਗੜਬੜੀ ਹੋਈ ਹੈ। ਪੰਜਾਬ ਵਿਜੀਲੈਂਸ ਬਿਊਰੋ ਇਸ ਦੀ ਜਾਂਚ ਕਰ ਰਿਹਾ ਹੈ। ਆਸ਼ੂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।