ਪੰਜਾਬ

punjab

ETV Bharat / city

ਪੰਜਾਬ ’ਚ ਇਸ ਦਿਨ ਹੋਣ ਜਾ ਰਹੀ ਹੈ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ - 15 ਅਗਸਤ ਤੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ 15 ਅਗਸਤ ਤੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਸੀਐੱਮ ਮਾਨ ਵੱਲੋਂ ਖੁਦ ਮਹੁੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਦੱਸ ਦਈਏ ਕਿ ਸਰਕਾਰ ਵੱਲੋਂ 75ਵੇਂ ਸੁੰਤਤਰਤਾ ਦਿਹਾੜੇ ਮੌਕੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਮੁਹੱਲਾ ਕਲੀਨਿਕ ਦੀ ਸ਼ੁਰੂਆਤ
ਮੁਹੱਲਾ ਕਲੀਨਿਕ ਦੀ ਸ਼ੁਰੂਆਤ

By

Published : May 20, 2022, 4:00 PM IST

ਚੰਡੀਗੜ੍ਹ: ਪੰਜਾਬ ’ਚ ਸੱਤਾ ਹਾਸਿਲ ਕਰਨ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੂਡ ਚ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਕਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਹੁਣ ਮਾਨ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। ਐਲਾਨ ਚ ਕਿਹਾ ਗਿਆ ਹੈ ਕਿ 15 ਅਗਸਤ ਤੋਂ ਪੰਜਾਬ ’ਚ ਮੁਹੱਲਾ ਕਲੀਨਿਕ ਸ਼ੁਰੂ ਹੋਣਗੇ। ਇਸ ਸਬੰਧੀ ਸੀਐੱਮ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿਹਤ ਮੰਤਰੀ ਅਤੇ ਸਿਹਤ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਦਿੱਲੀ ਦੀ ਤਰਜ਼ ’ਤੇ ਪੰਜਾਬ ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ। ਪੰਜਾਬ ਦੇ ਲੋਕਾਂ ਨੂੰ ਵਧੀਆਂ ਅਤੇ ਮੁਫਤ ਇਲਾਜ ਦੇਣ ਦਾ ਵਾਅਦਾ ਪੂਰਾ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ। ਇਨ੍ਹਾਂ ਦੀ ਸ਼ੁਰੂਆਤ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਕੀਤੀ ਜਾਵੇਗੀ।

ਪੰਜਾਬ ’ਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ: ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 15 ਅਗਸਤ ਤੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਸੀਐੱਮ ਮਾਨ ਵੱਲੋਂ ਖੁਦ ਮਹੁੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। 75ਵੇਂ ਸੁੰਤਤਰਤਾ ਦਿਹਾੜੇ ਮੌਕੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪਹਿਲੇ ਪੜਾਅ ’ਚ 75 ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਸੀਐੱਮ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਫੈਸਲਾ ਲਿਆ ਗਿਆ ਹੈ।

ਇਹ ਵੀ ਪੜੋ:ਪੰਜਾਬ ’ਚ ਸਰਕਾਰ ਵੱਲੋਂ 15 ਲੱਖ ਤੋਂ ਜਿਆਦਾ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਮੁਫਤ ਵਰਦੀਆਂ

ABOUT THE AUTHOR

...view details