ਪੰਜਾਬ

punjab

ETV Bharat / city

ਪੰਜਾਬ 'ਚ ਅੱਜ ਤੋਂ ਸ਼ੁਰੂ ਹੋਈ ਝੋਨੇ ਦੀ ਅਗੇਤੀ ਖ਼ਰੀਦ - ਝੋਨੇ ਦੀ ਅਗੇਤੀ ਖਰੀਦ

ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖ ਦੇ ਹੋਏ ਅੱਜ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੀ ਥਾਂ 27 ਸਤੰਬਰ 2020 ਤੋਂ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

Punjab to start Paddy procurement from Sept 27
ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਅਗੇਤੀ ਖ਼ਰੀਦ

By

Published : Sep 26, 2020, 8:13 PM IST

Updated : Sep 27, 2020, 10:30 AM IST

ਚੰਡੀਗੜ: ਪੰਜਾਬ ਵਿੱਚ ਖੇਤੀ ਬਿੱਲਾਂ ਦੇ ਹੋ ਰਹੇ ਵਿਰੋਧ ਦੇ ਦਰਮਿਆਨ ਪੰਜਾਬ ਸਰਕਾਰ ਨੇ ਝੋਨੇ ਦੀ ਅਗੇਤੀ ਸਰਕਾਰੀ ਖਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖ ਦੇ ਹੋਏ ਅੱਜ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੀ ਥਾਂ 27 ਸਤੰਬਰ 2020 ਤੋਂ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਤਿਆਰ ਫ਼ਸਲ ਆਉਣ ਬਾਰੇ ਉਨਾਂ ਨੂੰ ਸੂਚਨਾਵਾਂ ਮਿਲ ਰਹੀਆਂ ਸਨ। ਇਸ ’ਤੇ ਉਨਾਂ ਨੇ 1 ਅਕਤੂਬਰ 2020 ਨੂੰ ਸ਼ੁਰੂ ਕੀਤੀ ਜਾਣ ਵਾਲੀ ਖ਼ਰੀਦ ਪ੍ਰਕਿਰਿਆ ਨੂੰ 27 ਸਤੰਬਰ 2020 ਤੋਂ ਪੂਰੀ ਗਤੀ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਮੰਤਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ।

ਉਨਾਂ ਕਿਹਾ ਕਿ ਕੋਵਿਡ 19 ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਵਿਚ ਕਣਕ ਦੀ ਖਰੀਦ ਦੌਰਾਨ ਕੀਤੇ ਗਏ ਜ਼ਿਆਦਾਤਰ ਪ੍ਰਬੰਧਾਂ ਨੂੰ ਹੂਬਹੂ ਲਾਗੂ ਕੀਤਾ ਗਿਆ ਹੈ ਤਾਂ ਜੋ ਸਮਾਜਿਕ ਵਿੱਥ ਸਬੰਧੀ ਜੋ ਆਦੇਸ਼ ਸੂਬੇ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ ਉਨਾਂ ਨੂੰ ਪੂਰੀ ਤਰਾਂ ਲਾਗੂ ਕੀਤਾ ਜਾ ਸਕੇ।

ਖੁਰਾਕ ਮੰਤਰੀ ਨੇ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿਚ ਸ਼ਾਮਿਲ ਸਾਰੇ ਲੋਕਾਂ ਨੂੰ ਸੈਨੇਟਾਈਜੇਸ਼ਨ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਲਈ ਸਬਣ, ਪਾਣੀ ਅਤੇ 70 ਫੀਸਦੀ ਅਲਕੋਹਲ ਵਾਲੇ ਹੈਂਡ ਸੈਨੇਟਾਈਜਰ ਦਾ ਵੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

ਇਹ ਖਰੀਦ ਪ੍ਰਕਿਰਿਆ 30 ਨਵੰਬਰ 2020 ਤੱਕ ਜਾਰੀ ਰਹੇਗੀ ਅਤੇ ਖਰੀਦ ਤੋਂ 48 ਘੰਟਿਆਂ ਵਿੱਚ ਜਿਣਸ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਇਸ ਵਾਰ ਵੀ ਰੱਬੀ ਸੀਜ਼ਨ ਵਾਂਗ ਪੰਜਾਬ ਮੰਡੀ ਬੋਰਡ ਵੱਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਜਿਨਾਂ ਦਾ ਰੰਗ ਹਰੇਕ ਦਿਨ ਬਦਲਵਾਂ ਹੋਵੇਗਾ ।

ਉਨਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ, ਲਾਈਟ, ਛਾਂਦਾਰ ਬੈਠਣ ਵਾਲੀ ਜਗਾ ਅਤੇ ਸਾਫ਼ ਸੁਥਰੇ ਪਖਾਨਿਆਂ ਦਾ ਵੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।

Last Updated : Sep 27, 2020, 10:30 AM IST

ABOUT THE AUTHOR

...view details