ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਲੋਂ ਵੱਡਾ ਫੈਸਲਾ ਲੈਂਦਿਆਂ ਇਸ ਮਹੀਨੇ ਹੋਣ ਵਾਲੀਆਂ ਪ੍ਰਸਤਾਵਿਤ ਸਾਰੀਆਂ ਸੈਨੇਟ ਚੋਣਾਂ ਨੂੰ ਮੁੜ ਤੋਂ ਮੁਲਤਵੀ ਕਰ ਦਿੱਤਾ ਹੈ। ਚੋਣ ਰਿਟਰਨਿੰਗ ਅਫ਼ਸਰ ਵਲੋਂ ਇਸ ਸਬੰਧ 'ਚ ਨੋਟਿਸ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ।
ਪੰਜਾਬ ਯੂਨੀਵਰਸਿਟੀ ਵਲੋਂ ਸੈਨੇਟ ਚੋਣਾਂ ਮੁਲਤਵੀ - new cases in Punjab today
ਪੰਜਾਬ ਯੂਨੀਵਰਸਿਟੀ ਵਲੋਂ ਵੱਡਾ ਫੈਸਲਾ ਲੈਂਦਿਆਂ ਇਸ ਮਹੀਨੇ ਹੋਣ ਵਾਲੀਆਂ ਪ੍ਰਸਤਾਵਿਤ ਸਾਰੀਆਂ ਸੈਨੇਟ ਚੋਣਾਂ ਨੂੰ ਮੁੜ ਤੋਂ ਮੁਲਤਵੀ ਕਰ ਦਿੱਤਾ ਹੈ। ਚੋਣ ਰਿਟਰਨਿੰਗ ਅਫ਼ਸਰ ਵਲੋਂ ਇਸ ਸਬੰਧ 'ਚ ਨੋਟਿਸ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ।
ਪੰਜਾਬ ਯੂਨੀਵਰਸਿਟੀ ਵਲੋਂ ਸੈਨੇਟ ਚੋਣਾਂ ਕਰਵਾਉਣ ਲਈ ਆਗਿਆ ਮੰਗੀ ਗਈ ਸੀ, ਪਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਆਗਿਆ ਨਹੀਂ ਮਿਲੀ। ਸੈਨੇਟ ਚੋਣਾਂ ਕਰਵਾਉਣ ਨੂੰ ਲੈਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਸਰਕਾਰ ਵਲੋਂ ਪ੍ਰਵਾਨਗੀ ਨਹੀਂ ਦਿੱਤੀ ਗਈ। ਸੈਨੇਟ ਚੋਣਾਂ ਨੂੰ ਲੈਕੇ 6 ਸੂਬਿਆਂ 'ਚ ਮਤਦਾਨ ਕੇਂਦਰ ਬਣਾਏ ਜਾਣੇ ਸੀ, ਜਿਸ 'ਚ ਦਿੱਲੀ ਵੀ ਸ਼ਾਮਿਲ ਸੀ। ਸੂਬਿਆਂ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰਾਂ ਵਲੋਂ ਇਹ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ 3 ਮਈ ਨੂੰ ਹੋਣ ਵਾਲੀਆਂ ਸੈਨੇਟ ਚੋਣਾਂ ਨੂੰ ਪੰਜਾਬ ਸਰਕਾਰ ਦੇ ਪੱਤਰ ਤੋਂ ਬਾਅਦ ਮੁਲਤਵੀ ਕਰ ਦਿੱਤਾ।