ਚੰਡੀਗੜ :ਪੰਜਾਬ ਯੂਨੀਵਰਸਿਟੀ 'ਚ ਸੈਨਟ ਮੈਂਬਰਾਂ ਦੀ ਚੋਣਾਂ ਹੋ ਰਹੀਆਂ ਹਨ। ਚੋਂਣ ਮੈਦਾਨ ਵਿੱਚ 41 ਉਮੀਦਵਾਰ ਉੱਤਰੇ ਹਨ। ਇਨ੍ਹਾਂ ਚੋਣਾਂ ਲਈ 211 ਪੋਲਿੰਗ ਬੂਥ ਬਣਾਏ ਗਏ ਹਨ। ਇਹ ਚੋਣਾਂ ਬੈਲਟ ਪੇਪਰ ਰਾਹੀ ਹੋ ਰਹੀਆਂ ਹਨ। 3.61 ਲੱਖ ਵੋਟਰ ਵੋਟਿੰਗ ਕਰ ਰਹੇ ਹਨ।
ਦੱਸ ਦਈਏ ਕਿ ਵਿਦਿਆਰਥੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ। ਇਸਤੋਂ ਪਹਿਲਾਂ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਦੇ ਹੋਏ ਇਹਨ੍ਹਾਂ ਵੋਟਾਂ ਦੀ ਮੰਗ ਕੀਤੀ ਸੀ। ।
ਕੈਂਪਸ ਖੋਲ੍ਹਣ ਅਤੇ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਨੂੰ ਲੈਕੇ ਪੀਐਸਯੂ ਵੱਲੋਂ ਧਰਨਾ ਲਾਇਆ ਗਿਆ ਸੀ। ਇਸ ਮੌਕੇ ਵਿਦਿਆਰਥੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਯੂਨੀਵਰਸਿਟੀ ਨੂੰ ਸਾਰੇ ਵਿਦਿਆਰਥੀਆਂ ਲਈ ਬੰਦ ਰੱਖਣ ਦਾ ਅਸਲ ਕਾਰਨ ਸੈਨੇਟ ਨੂੰ ਖ਼ਤਮ ਕਰਕੇ ਅਤੇ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਲਾਗੂ ਕਰਕੇ ਯੂਨੀਵਰਸਿਟੀ ਨੂੰ ਕੇਂਦਰੀਕਰਣ ਦਾ ਆਰਐਸਐਸ-ਬੀਜੇਪੀ ਦਾ ਰਾਜਨੀਤਕ ਏਜੰਡਾ ਹੈ, ਜੋ ਸਪੱਸ਼ਟ ਤੌਰ 'ਤੇ ਕਹਿੰਦਾ ਹੈ ਕਿ ਸਾਰੇ ਫੈਸਲੇ ਲੈਣ ਵਾਲੀਆਂ ਸੰਸਥਾਵਾਂ ਯੂਨੀਵਰਸਿਟੀਆਂ ਵਿੱਚ ਬੋਰਡ ਆਫ਼ ਗਵਰਨੈਂਸ ਨਾਲ ਤਬਦੀਲ ਕੀਤਾ ਜਾਵੇਗਾ, ਜਿਸ ਦੇ ਮੈਂਬਰਾਂ ਦੀ ਨਿਯੁਕਤੀ ਕੇਂਦਰ ਸਰਕਾਰ ਕਰੇਗੀ। ਇਸੇ ਕਾਰਨ ਸੈਨੇਟ ਦੀਆਂ ਚੋਣਾਂ ਵੀ ਵਾਰ-ਵਾਰ ਮੁਲਤਵੀ ਕੀਤੀਆਂ ਜਾ ਰਹੀਆਂ ਹਨ।