ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਸੈਸ਼ਨ 17 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਵਿਧਾਨ ਸਭਾ 'ਚ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਦੱਸ ਦੇਈਏ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਪੂਰਨ ਬਹੁਮਤ ਮਿਲਿਆ ਹੈ। ਭਗਵੰਤ ਮਾਨ ਨੂੰ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਸ਼ਨੀਵਾਰ ਨੂੰ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦੱਸ ਦੇਈਏ ਕਿ 117 ਮੈਂਬਰੀ ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।
16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ
'ਆਪ' ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਰਿਕਾਰਡ 92 ਸੀਟਾਂ ਜਿੱਤੀਆਂ ਹਨ। ਨਤੀਜੇ ਐਲਾਨੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਰਾਜਪਾਲ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ 'ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਹੁਣ ਭਗਵੰਤ ਮਾਨ 16 ਮਾਰਚ ਨੂੰ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।