ਪੰਜਾਬ

punjab

ਮਾਨ ਸਰਕਾਰ ਦਾ ਵੱਡਾ ਐਕਸ਼ਨ, ਵਿਜੇ ਸਿੰਗਲਾ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹੋਈ ਛੁੱਟੀ

By

Published : May 24, 2022, 12:58 PM IST

Updated : May 24, 2022, 1:52 PM IST

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਤੋਂ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ।

ਵਿਜੇ ਸਿੰਗਲਾ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹੋਈ ਛੁੱਟੀ
ਵਿਜੇ ਸਿੰਗਲਾ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹੋਈ ਛੁੱਟੀ

ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਵਿਜੇ ਸਿੰਗਲਾ ਕੋਲ ਸਿਹਤ ਵਿਭਾਗ ਸੀ। ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤਹਿਤ ਇਹ ਕਾਰਵਾਈ ਹੋਈ ਹੈ।

ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਹੋਈ ਕਾਰਵਾਈ:ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮਾਨ ਸਰਕਾਰ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ।

ਇਹ ਵੀ ਪੜੋ:ਸੀਐੱਮ ਤੇ ਜੱਥੇਦਾਰ, ਹਥਿਆਰਾਂ ਦੀ ਤਕਰਾਰ, ਕਿਹੜੇ ਰਾਹ ’ਤੇ ਚੱਲਿਆ ਪੰਜਾਬ !

ਅਧਿਕਾਰੀਆਂ ਤੋਂ ਮੰਗੀ ਸੀ ਕਮਿਸ਼ਨ:ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਤੋਂ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ। ਦੇਸ਼ ਦੇ ਇਤਿਹਾਸ 'ਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਆਪਣੇ ਮੰਤਰੀ 'ਤੇ ਸਿੱਧੀ ਕਾਰਵਾਈ ਕੀਤੀ ਹੈ।

ਵਿਜੇ ਸਿੰਗਲਾ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹੋਈ ਛੁੱਟੀ

ਮੁੱਖ ਮੰਤਰੀ ਮਾਨ ਦਾ ਬਿਆਨ:ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਫੀਸਦ ਵੀ ਭ੍ਰਿਸ਼ਟਾਚਾਰੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਉਸ ਉਮੀਦ 'ਤੇ ਖਰਾ ਉਤਰਨਾ ਸਾਡਾ ਫਰਜ਼ ਹੈ। ਮਾਨ ਨੇ ਕਿਹਾ ਕਿ ਜਦੋਂ ਤੱਕ ਭਾਰਤ ਵਿੱਚ ਅਰਵਿੰਦ ਕੇਜਰੀਵਾਲ ਵਰਗੀ ਮਾਂ ਦਾ ਪੁੱਤਰ ਅਤੇ ਭਗਵੰਤ ਮਾਨ ਵਰਗੇ ਸਿਪਾਹੀ ਹਨ, ਭ੍ਰਿਸ਼ਟਾਚਾਰ ਵਿਰੁੱਧ ਮਹਾਨ ਜੰਗ ਜਾਰੀ ਰਹੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ ਵਾਅਦਾ ਕੀਤਾ ਸੀ ਕਿ ਅਸੀਂ ਭ੍ਰਿਸ਼ਟਾਚਾਰ ਦੇ ਸਿਸਟਮ ਨੂੰ ਜੜੋਂ ਪੁੱਟ ਦੇਵਾਂਗੇ, ਅਸੀਂ ਸਾਰੇ ਉਨ੍ਹਾਂ ਦੇ ਸਿਪਾਹੀ ਹਾਂ, 1 ਫੀਸਦ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

ਇਹ ਵੀ ਪੜੋ:ਇਲਾਕੇ ਦੇ ਕੰਮਾਂ ਨੂੰ ਮਾਰਕੇ ਠੇਡਾ, ਐਮ ਐਲ ਏ ਸਾਬ੍ਹ ਘੁੰਮਣ ਕੈਨੇਡਾ !

ਜ਼ੀਰੋ ਟੋਲਰੈਂਸ ਦੀ ਨੀਤੀ ਸਬੰਧੀ ਦਿੱਤਾ ਸੀ ਬਿਆਨ:ਵਿਧਾਇਕਵਿਜੇ ਸਿੰਗਲਾ ਨੇ ਕੁਝ ਦਿਨ ਪਹਿਲਾਂ ਹੀ ਵਿਭਾਗ ਦੇ ਹਰੇਕ ਵਿਅਕਤੀ ਨੂੰ ਪੰਜਾਬ ਨੂੰ ਦੇਸ਼ ਦਾ ਨਮੂਨਾ ਸੂਬਾ ਬਣਾਉਣ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਸੀ। ਵਿਭਾਗ ਵਿੱਚ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਹੋਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

Last Updated : May 24, 2022, 1:52 PM IST

ABOUT THE AUTHOR

...view details