ਚੰਡੀਗੜ੍ਹ: ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਪੰਜਾਬ ਦੇ ਤਾਪਮਾਨ ਨੂੰ ਲੈ ਕੇ ਅਨੁਮਾਨ ਹੈ ਕਿ ਰਾਜ ਵਿੱਚ ਪ੍ਰੀ-ਮੌਨਸੂਨ ਸਰਗਰਮੀਆਂ ਸਰਗਰਮ ਹੋ ਸਕਦੀਆਂ ਹਨ। ਆਉਣ ਵਾਲੇ ਦਿਨਾਂ 'ਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਦੇ ਵਧੇਰੇ ਸ਼ਹਿਰ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਜਿਆਦਾ ਰਹਿ ਸਕਦਾ ਹੈ।
ਇਹ ਵੀ ਪੜੋ:Petrol and diesel prices: ਜਾਣੋ ਅੱਜ ਕੀ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 42 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਦੇ ਵਧਣ ਦਾ ਅਨੁਮਾਨ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।