ਚੰਡੀਗੜ੍ਹ: ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦਾ ਪੰਜਾਬ ਦੇ ਤਾਪਮਾਨ ਨੂੰ ਲੈ ਕੇ ਅਨੁਮਾਨ ਹੈ ਪੰਜਾਬ ਵਿੱਚ 10 ਜੂਨ ਤੱਕ ਮੌਸਮ ਹੀ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧੇਗਾ ਅਤੇ ਗਰਮੀ ਵਧੇਗੀ। ਪੰਜਾਬ ਦੇ ਵਧੇਰੇ ਸ਼ਹਿਰ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਜਿਆਦਾ ਰਹਿ ਸਕਦਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 45 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਦੇ ਵਧਣ ਦਾ ਅਨੁਮਾਨ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।