ਪੰਜਾਬ

punjab

ETV Bharat / city

36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ 'ਚ ਪੰਜਾਬ ਨੇ ਜਿੱਤੇ ਤਗਮੇ - News of ongoing sports in Gujarat

ਗੁਜਰਾਤ ਵਿਖੇ ਅੱਜ 12 ਅਕਤੂਬਰ ਨੂੰ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ 1 ਸੋਨੇ, 2 ਚਾਂਦੀ ਤੇ 3 ਕਾਂਸੀ ਦੇ ਤਮਗੇ ਜਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। The 36th National Games concluded on October 12.

Punjab won medals in boxing on the last day of the 36th National Games
Punjab won medals in boxing on the last day of the 36th National Games

By

Published : Oct 12, 2022, 10:43 PM IST

ਚੰਡੀਗੜ੍ਹ: ਗੁਜਰਾਤ ਵਿਖੇ ਅੱਜ 12 ਅਕਤੂਬਰ ਨੂੰ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ 1 ਸੋਨੇ, 2 ਚਾਂਦੀ ਤੇ 3 ਕਾਂਸੀ ਦੇ ਤਮਗੇ ਜਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। The 36th National Games concluded on October 12.

ਇਸੇ ਦੌਰਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਬਦ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਫ਼ੈਸਲੇ ਤਹਿਤ ਜਲਦ ਹੀ ਕੌਮੀ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਸਦਕਾ ਅਗਲੇ ਸਾਲ ਗੋਆ ਵਿਖੇ ਹੋਣ ਵਾਲੀਆਂ 37ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ।

ਦੱਸ ਦੇਈਏ ਕਿ ਅੱਜ ਮੁਕਾਬਲਿਆਂ ਦੇ ਆਖ਼ਰੀ ਦਿਨ ਮੁੱਕੇਬਾਜ਼ੀ ਵਿੱਚ ਸਿਮਰਨਜੀਤ ਕੌਰ ਨੇ ਸੋਨੇ, ਮਨਦੀਪ ਕੌਰ ਤੇ ਵਿਜੇ ਕੁਮਾਰ ਨੇ ਚਾਂਦੀ ਅਤੇ ਸਪਰਸ਼ ਕੁਮਾਰ, ਕੋਮਲਪ੍ਰੀਤ ਕੌਰ ਤੇ ਕੰਵਰਪ੍ਰੀਤ ਸਿੰਘ ਨੇ ਕਾਂਸੀ ਦੇ ਤਮਗ਼ੇ ਜਿੱਤੇ।

ਇਹ ਵੀ ਪੜ੍ਹੋ:AIU ਨੇ ਭਾਰਤੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ 'ਤੇ ਲਗਾਈ 3 ਸਾਲ ਲਈ ਪਾਬੰਦੀ

ABOUT THE AUTHOR

...view details