ਪੰਜਾਬ

punjab

ETV Bharat / city

ਅਸੀਂ ਖਾਲਿਸਤਾਨੀ ਨਹੀਂ ਹਾਂ, ਬਰਿੰਦਰ ਢਿੱਲੋਂ ਦੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਲਕਾਰ - ਕਿਸਾਨ ਕੋਈ ਖਾਲਿਸਤਾਨੀ ਨਹੀਂ

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੀ ਅਗਵਾਈ ਵਿੱਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਤਹਿਤ ਲਗਾਏ ਗਏ ਬੈਰੀਕੇਡਾਂ ਨੂੰ ਯੂਥ ਕਾਂਗਰਸੀ ਤੋੜ ਕੇ ਅੱਗੇ ਵਧੇ ਤਾਂ ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਲਾਠੀਚਾਰਜ ਕੀਤਾ।

ਖੱਟਰ ਦੀ ਕੋਠੀ ਦੇ ਘਿਰਾਉ ਦੌਰਾਨ ਪੁਲਿਸ ਨੇ ਯੂਥ ਕਾਂਗਰਸੀਆਂ 'ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਖੱਟਰ ਦੀ ਕੋਠੀ ਦੇ ਘਿਰਾਉ ਦੌਰਾਨ ਪੁਲਿਸ ਨੇ ਯੂਥ ਕਾਂਗਰਸੀਆਂ 'ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

By

Published : Dec 2, 2020, 7:17 PM IST

ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੀ ਅਗਵਾਈ ਵਿੱਚ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਤਹਿਤ ਲਗਾਏ ਗਏ ਬੈਰੀਕੇਡਾਂ ਨੂੰ ਯੂਥ ਕਾਂਗਰਸੀ ਤੋੜ ਕੇ ਅੱਗੇ ਵਧਦੇ ਰਹੇ, ਪਰੰਤੂ ਜਦੋਂ ਪ੍ਰਦਰਸ਼ਨਕਾਰੀ ਸੈਕਟਰ ਤਿੰਨ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦੇ ਸਰਕਾਰੀ ਨਿਵਾਸ ਸਥਾਨ ਨਜ਼ਦੀਕ ਜਾ ਪੁੱਜੇ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਨਾਲ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਨਾਲ ਹੀ ਪ੍ਰਦਰਸ਼ਨਕਾਰੀਆਂ ਉਪਰ ਹਲਕਾ ਲਾਠੀਚਾਰਜ ਵੀ ਕੀਤਾ।

ਖੱਟਰ ਦੀ ਕੋਠੀ ਦੇ ਘਿਰਾਉ ਦੌਰਾਨ ਪੁਲਿਸ ਨੇ ਯੂਥ ਕਾਂਗਰਸੀਆਂ 'ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਪ੍ਰਦਰਸ਼ਨ ਦੌਰਾਨ ਈਟੀਵੀ ਭਾਰਤ ਨੇ ਬਰਿੰਦਰ ਢਿੱਲੋਂ ਨਾਲ ਗੱਲਬਾਤ ਵੀ ਕੀਤੀ। ਬਰਿੰਦਰ ਢਿੱਲੋਂ ਨੇ ਭੜਾਸ ਕੱਢਦਿਆਂ ਕਿਹਾ ਕਿ ਮੁੱਖ ਮੰਤਰੀ ਹਰਿਆਣਾ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਜੋ ਕਿਸਾਨਾਂ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ, ਉਹ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨ ਕੋਈ ਖਾਲਿਸਤਾਨੀ ਨਹੀਂ ਹਨ, ਸਗੋਂ ਕਿਸਾਨ ਹਨ ਅਤੇ ਉਨ੍ਹਾਂ ਨੂੰ ਕਿਸਾਨਾਂ ਵਰਗਾ ਬਣਦਾ ਸਨਮਾਨ ਦਿੱਤਾ ਜਾਵੇ।

ਇਸਦੇ ਨਾਲ ਹੀ ਉਨ੍ਹਾਂ ਖੱਟਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਜਾਰੀ ਰਿਹਾ ਤਾਂ ਉਹ ਉਨ੍ਹਾਂ ਨੂੰ ਚੰਡੀਗੜ੍ਹ ਵੜਨ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲਾਈਟ ਅਤੇ ਪਾਣੀ ਦੀ ਸਹੂਲਤ ਬੰਦ ਕਰ ਰਹੀ ਹੈ, ਜਿਸ ਲਈ ਉਹ ਚੰਡੀਗੜ੍ਹ ਜਾਮ ਕਰਨਗੇ ਅਤੇ ਜੇਕਰ ਖੱਟਰ ਚੰਡੀਗੜ੍ਹ ਪੁੱਜਣਗੇ ਤਾਂ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਕਿਸਾਨ ਇਕੱਲੇ ਨਹੀਂ ਹਨ, ਸਮੂਹ ਯੂਥ ਕਾਂਗਰਸ ਉਨ੍ਹਾਂ ਦੇ ਨਾਲ ਹੈ।

ਉਨ੍ਹਾਂ ਕਿਹਾ ਕਿ ਅੱਜ ਉਹ ਰੋਸ ਮਾਰਚ ਕਰ ਰਹੇ ਹਨ ਪਰੰਤੂ ਖੱਟਰ ਸਰਕਾਰ ਇਸ ਵਿੱਚ ਵੀ ਅੜਚਨਾਂ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮੰਗਾਂ ਰੱਖਣ ਦਿੱਤੀਆਂ ਜਾਣ ਅਤੇ ਉਹ ਬਾਕਾਇਦਾ ਕਿਸਾਨਾਂ ਨੂੰ ਸਹੂਲਤਾਂ ਵੀ ਦਿਵਾਉਣਗੇ ਤੇ ਸੁਰੱਖਿਆ ਦਾ ਇੰਤਜ਼ਾਮ ਵੀ ਕਰਨਗੇ।

ਉਨ੍ਹਾਂ ਮੰਗ ਕੀਤੀ ਕਿ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲਾਈਟਾਂ, ਪਖਾਨਿਆਂ ਅਤੇ ਉਨ੍ਹਾਂ ਦੀ ਸਿਹਤ ਲਈ ਡਾਕਟਰਾਂ ਦਾ ਪ੍ਰਬੰਧ ਕੀਤਾ ਜਾਵੇ।

ABOUT THE AUTHOR

...view details