ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਵਿਧਾਇਕਾਂ ਦੀ ਮੌਜੂਦਗੀ ਦੇ ਵਿੱਚ ਬਰਿੰਦਰ ਢਿੱਲੋਂ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਬਰਿੰਦਰ ਢਿੱਲੋਂ ਨੇ ਮੁੱਖ ਮੰਤਰੀ ਦੇ ਸਾਹਮਣੇ ਸਟੇਜ ਤੋਂ ਕਈ ਤਿੱਖੇ ਬੋਲ ਬੋਲੇ।
ਇਸ ਦੇ ਨਾਲ ਹੀ ਬਰਿੰਦਰ ਢਿੱਲੋਂ ਨੇ ਸਟੇਜ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਿਆਂ ਕਿਹਾ ਗਿਆ ਕਿ ਨੌਜਵਾਨਾਂ ਦਾ ਪੂਰਾ ਮਾਨ ਸਨਮਾਨ ਮਿਲਣਾ ਚਾਹੀਦਾ ਹੈ, ਤਾਹੀਓਂ ਨੌਜਵਾਨ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਵੇਗਾ। ਬਰਿੰਦਰ ਢਿੱਲੋਂ ਨੇ ਕਿਹਾ ਕਿ ਹਵਾਈ ਗੱਲਾਂ ਨੂੰ ਛੱਡ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖ਼ਿਲਾਫ਼ ਵੀ ਕਈ ਗੱਲਾਂ ਹੁੰਦੀਆਂ ਹਨ, ਪਰ ਉਹ ਇੱਕ ਪਲੇਟਫਾਰਮ 'ਤੇ ਤਰੀਕੇ ਨਾਲ ਰੱਖਣੀਆਂ ਚਾਹੀਦੀਆਂ ਹਨ।