ਚੰਡੀਗੜ੍ਹ: ਕੇਂਦਰ ਸਰਕਾਰ ਦੇ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਲਈ ਪੰਜਾਬ ਯੂਥ ਕਾਂਗਰਸ 9 ਫ਼ਰਵਰੀ ਨੂੰ ਦੇਸ਼ ਦੀ ਸੰਸਦ ਦਾ ਘਿਰਾਓ ਕਰੇਗੀ। ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨੇ ਕੇਂਦਰ ਸਰਕਾਰ 'ਤੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੋਵੇਗੀ। ਇਸਤੋਂ ਪਹਿਲਾਂ ਵੀ ਯੂਥ ਕਾਂਗਰਸ ਨੇ ਟਰੈਕਟਰ ਮਾਰਚ ਅਤੇ ਇੰਡੀਆ ਗੇਟ 'ਤੇ ਟਰੈਕਟਰ ਫੂਕ ਕੇ ਗੂੰਗੀ ਅਤੇ ਬੋਲੀ ਸਰਕਾਰ ਦੇ ਕੰਨਾਂ ਵਿੱਚ ਆਵਾਜ਼ ਪਾਈ ਸੀ ਤੇ ਹੁਣ ਫੇਰ ਕਾਂਗਰਸ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਦਾ ਘਿਰਾਓ ਕਰੇਗੀ।
ਪੰਜਾਬ ਯੂਥ ਕਾਂਗਰਸ 9 ਫ਼ਰਵਰੀ ਨੂੰ ਕਰੇਗੀ ਸੰਸਦ ਦਾ ਘਿਰਾਉ: ਢਿੱਲੋਂ
ਬਰਿੰਦਰ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਦੇ ‘ਦੋ-ਤਿੰਨ ਦੋਸਤਾਂ’ ਨੂੰ ਫ਼ਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਸਰਕਾਰ ਨਾ ਸਿਰਫ਼ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਬਲਕਿ ਉਨ੍ਹਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ। ਬਰਿੰਦਰ ਢਿੱਲੋਂ ਨੇ ਕਿਹਾ ਕਿ ਸਰਕਾਰ ਆਪਣਿਆਂ ਗੁੰਡਿਆਂ ਰਾਹੀਂ ਕਿਸਾਨਾਂ ਨੂੰ ਧਮਕਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਹੱਦਾਂ ਉੱਤੇ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ।
ਪੰਜਾਬ ਯੂਥ ਕਾਂਗਰਸ 9 ਫ਼ਰਵਰੀ ਨੂੰ ਕਰੇਗੀ ਸੰਸਦ ਦਾ ਘਿਰਾਉ: ਢਿੱਲੋਂ
ਕੇਂਦਰ ਕਰ ਰਹੀ ਕਿਸਾਨਾਂ ਨੂੰ ਨਜ਼ਰਅੰਦਾਜ਼
- ਬਰਿੰਦਰ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਦੇ ‘ਦੋ-ਤਿੰਨ ਦੋਸਤਾਂ’ ਨੂੰ ਫ਼ਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਸਰਕਾਰ ਨਾ ਸਿਰਫ਼ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਬਲਕਿ ਉਨ੍ਹਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ। ਬਰਿੰਦਰ ਢਿੱਲੋਂ ਨੇ ਕਿਹਾ ਕਿ ਸਰਕਾਰ ਆਪਣਿਆਂ ਗੁੰਡਿਆਂ ਰਾਹੀਂ ਕਿਸਾਨਾਂ ਨੂੰ ਧਮਕਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਹੱਦਾਂ ਉੱਤੇ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ।
- ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਦੇ ਗੁੰਡਿਆਂ ਨੇ ਕੀਤਾ ਨੰਗਾ ਨਾਚ ਭਾਰਤੀ ਜਮਹੂਰੀਅਤ ‘ਤੇ ਕਾਲਾ ਧੱਬਾ ਹੈ ਜਿਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਗਾਤਾਰ ਚੁੱਪ ਅਜਿਹੇ ਅਨਸਰਾਂ ਨੂੰ ਹੋਰ ਵੀ ਸ਼ਹਿ ਦਿੰਦੀ ਹੈ।
- ਪੱਤਰਕਾਰ ਮਨਦੀਪ ਪੂਨੀਆ ਦੀ ਗ੍ਰਿਫ਼ਤਾਰੀ 'ਤੇ ਬੋਲਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਜਮਹੂਰੀਅਤ ਦੇ ਘਾਣ ਦੇ ਨਾਲ-ਨਾਲ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ। ਬਰਿੰਦਰ ਢਿੱਲੋਂ ਨੇ ਪੱਤਰਕਾਰਾਂ ਉੱਤੇ ਹੋ ਰਹੇ ਹਮਲਿਆਂ ਦੀ ਨਿੰਦਾ ਕੀਤੀ ਤੇ ਜਲਦੀ ਤੋਂ ਜਲਦੀ ਮਨਦੀਪ ਪੂਨੀਆ ਦੀ ਰਿਹਾਈ ਦੀ ਮੰਗ ਕੀਤੀ।
Last Updated : Jan 31, 2021, 7:53 PM IST