ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਗਰਮਾ ਚੁੱਕਿਆ ਹੈ। ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਕਾਂਗਰਸ ਖਿਲਾਫ਼ ਬਗਾਵਤੀ ਸੁਰਾਂ ਉੱਠਣੀਆ ਸ਼ੁਰੂ ਹੋ ਗਈਆਂ ਹਨ। ਕਾਂਗਰਸ ਵੱਲੋਂ ਜਿਹੜੇ ਉਮੀਦਵਾਰਾਂ ਟਿਕਟ ਕੱਟੀ ਹੈ ਉਨ੍ਹਾਂ ਵੱਲੋਂ ਬਗਾਵਤੀ ਝੰਡਾ ਚੁੱਕ ਪਾਰਟੀ ਖਿਲਾਫ਼ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ।
ਹੁਣ ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਯੂਥ ਕਾਂਗਰਸ ਦਾ ਵਾਇਸ ਪ੍ਰਧਾਨ ਭਾਜਪਾ ਵਿੱਚ ਸ਼ਾਮਿਲ ਹੋ ਗਿਆ ਹੈ। ਜਗਦੀਸ਼ ਜੱਗਾ ਨੇ ਕੇਂਦਰੀ ਮੰਤਰੀ ਅਤੇ ਪੰਜਾਬ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਭਾਜਪਾ ਦੀ ਪੰਜਾਬ ਭਾਜਪਾ ਦੀ ਲੀਡਰਸ਼ਿੱਪ ਮੌਜੂਦ ਰਹੀ।