ਪੰਜਾਬ

punjab

ETV Bharat / city

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫ਼ਰ ਸਹੂਲਤ ਦੇਣ ਦਾ ਫੈਸਲਾ: ਸੋਨੀ

ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫੈਸਲੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ ਦੀ ਭਲਾਈ ਹਿੱਤ ਕੀਤੇ ਗਏ ਹਨ।

ਓਮ ਪ੍ਰਕਾਸ਼ ਸੋਨੀ
ਓਮ ਪ੍ਰਕਾਸ਼ ਸੋਨੀ

By

Published : Dec 12, 2020, 8:22 PM IST

ਚੰਡੀਗੜ: ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫ਼ਰ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਕਤ ਜਾਣਕਾਰੀ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ ਹੈ।

ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫੈਸਲੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ ਦੀ ਭਲਾਈ ਹਿੱਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਨਵੇਂ ਫੈਸਲੇ ਅਨੁਸਾਰ ਸੁਤੰਤਰਤਾ ਸੈਨਾਨੀਆਂ ਨੂੰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਸਾਧਾਰਨ/ਏ.ਸੀ. ਬੱਸਾਂ ਵਿੱਚ ਮਿਲਣ ਵਾਲੀ ਮੁਫ਼ਤ ਸਫਰ ਸਹਲਤ ਦਾ ਦਾਇਰਾ ਵਧਾਉਂਦੇ ਹੋਏ ਇਸ ਮੁਫ਼ਤ ਸਫਰ ਸਹੂਲਤ ਵਿੱਚ ਉਨਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੁਜ਼ਗਾਰ ਲੜਕੀਆਂ ਸਮੇਤ ਸੁਤੰਤਰਤਾ ਸੈਨਾਨੀਆਂ ਦੇ ਤੀਸਰੀ ਪੀੜੀ ਤੱਕ ਦੇ ਸਾਰੇ ਯੋਗ ਵਾਰਸਾਂ ਲੜਕਾ, ਲੜਕੀ, ਪੋਤਾ, ਪੋਤੀ, ਦੋਹਤਾ, ਦੋਹਤੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਸੋਨੀ ਨੇ ਦੱਸਿਆ ਕਿ ਇਸ ਸਬੰਧੀ ਸੁਤੰਤਰਤਾ ਸੈਨਾਨੀ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਹਨ।

ABOUT THE AUTHOR

...view details