ਪੰਜਾਬ

punjab

ETV Bharat / city

ਸਰਕਾਰੀ ਨੌਕਰੀਆਂ ਦੇ ਪੇਪਰਾਂ 'ਚ ਪੰਜਾਬੀ ਲਾਜ਼ਮੀ - punjabi compulsory

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਲਈਆਂ ਜਾਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਅੰਗਰੇਜ਼ੀ ਭਾਸ਼ਾ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦੀ ਵੀ ਵਰਤੋਂ ਕੀਤੀ ਜਾਵੇਗੀ।

ਸਰਕਾਰੀ ਨੌਕਰੀਆਂ ਦੇ ਪੇਪਰਾਂ 'ਚ ਪੰਜਾਬੀ ਲਾਜ਼ਮੀ
ਸਰਕਾਰੀ ਨੌਕਰੀਆਂ ਦੇ ਪੇਪਰਾਂ 'ਚ ਪੰਜਾਬੀ ਲਾਜ਼ਮੀ

By

Published : Feb 5, 2022, 3:07 PM IST

ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਲਈਆਂ ਜਾਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਅੰਗਰੇਜ਼ੀ ਭਾਸ਼ਾ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦੀ ਵੀ ਵਰਤੋਂ ਕੀਤੀ ਜਾਵੇਗੀ।

ਇਸ ਦੇ ਲਈ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਦੇ ਨਾਲ-ਨਾਲ ਅਧਿਕਾਰੀਆਂ ਅਤੇ ਸਰਕਾਰੀ ਅਦਾਰਿਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਨ੍ਹਾਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਵਿਭਾਗਾਂ ਵੱਲੋਂ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਕਰਵਾਈਆਂ ਜਾਂਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਅੰਗਰੇਜ਼ੀ ਭਾਸ਼ਾ ਵਿੱਚ ਹੀ ਤਿਆਰ ਕੀਤੇ ਜਾਂਦੇ ਹਨ, ਜੋ ਕਿ ਪੰਜਾਬ ਰਾਜ ਭਾਸ਼ਾ ਐਕਟ -1967 ਪੰਜਾਬ ਰਾਜ ਭਾਸ਼ਾ ਐਕਟ-2008 ਦੀ ਉਲੰਘਣਾ ਹੈ।

ਇਸ ਲਈ ਸਾਰੇ ਵਿਭਾਗਾਂ ਨੂੰ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਕਰਵਾਉਣ ਸਮੇਂ ਪੰਜਾਬ ਰਾਜ ਭਾਸ਼ਾ ਐਕਟ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਪ੍ਰਸ਼ਨ ਪੱਤਰ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ਵਿੱਚ ਵੀ ਤਿਆਰ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ:ਪੰਜਾਬ 'ਚ 8 ਤੇ 9 ਫਰਵਰੀ ਨੂੰ ਫਿਰ ਪੈ ਸਕਦਾ ਮੀਂਹ !

ABOUT THE AUTHOR

...view details