ਚੰਡੀਗੜ੍ਹ: ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਇਸ ਮੌਕੇ ਜਰਨੈਲ ਸਿੰਘ, ਭਗਵੰਤ ਮਾਨ, ਹਰਪਾਲ ਚੀਮਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅੱਜ ਵੀ ਵਿਰੋਧੀ ਪਾਰਟੀਆਂ ਵਿੱਚ ਕੁਝ ਅਜਿਹੇ ਨੌਜਵਾਨ ਹਨ ਜੋ ਪੰਜਾਬ ਲਈ ਕੁਝ ਕਰਨਾ ਚਾਹੁੰਦੇ ਹਨ। ਇਹੋ ਜੇ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਮੌਕਾ ਦਿੰਦੀ ਹੈ ਜਿਸ ਦੀ ਉਦਾਹਰਣ ਦਿੱਲੀ ਸਭ ਦੇ ਸਾਹਮਣੇ ਹੈ ਪਰ ਪੰਜਾਬ ਵਿੱਚ ਪਰਿਵਾਰਵਾਦ ਜ਼ਿਆਦਾ ਭਾਰੂ ਹੈ।