ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਕੁਝ ਹੀ ਦਿਨ ਰਹਿ ਗਏ ਹਨ। ਜਿਸ ਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸੋਰਾਂ ਦੇ ਨਾਲ ਕੀਤਾ ਜਾ ਰਿਹਾ ਹੈ। ਇਸੇ ਚੋਣ ਦੰਗਲ ਵਿੱਚ ਕਲਾਕਾਰ ਤੇ ਫਿਲਮੀ ਅਦਾਕਾਰ ਵੀ ਆਪਣਾ ਅਹਿਮ ਰੋਲ ਨਿਭਾ ਰਹੇ।
ਇਸ ਤਹਿਤ ਹੀ ਅੱਜ ਪੰਜਾਬੀ ਗਾਇਕ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਢਾ ਦੀ ਹਾਜ਼ਰੀ ਵਿੱਚ ਪੰਜਾਬੀ ਗਾਇਕ ਜੱਸੀ ਜਸਰਾਜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਅਨੁਸਾਰ ਇਸ ਪ੍ਰੋਗਰਾਮ ਦੌਰਾਮ ਜੱਸੀ ਜਸਰਾਜ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਭਾਜਪਾ ਦੇ ਜੈਕਾਰੇ ਵੀ ਲਗਾਏ, ਦੇਈਏ ਕਿ ਜੱਸੀ ਜਸਰਾਜ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੀ ਹਿੱਸਾ ਰਹਿ ਚੁੱਕੇ ਹਨ।