ਚੰਡੀਗੜ੍ਹ: ਵਿਵਾਦਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਸੰਜੂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸਿੱਧੂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਈਟੀਵੀ ਭਾਰਤ ਨੇ ਸੂਫ਼ੀ ਗਾਇਕ ਯਾਕੂਬ ਨਾਲ ਖ਼ਾਸ ਗੱਲਬਾਤ ਕੀਤੀ।
ਇਸ ਦੌਰਾਨ ਯਾਕੂਬ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸ਼ਰਾਬ, ਨਸ਼ਾ, ਹਥਿਆਰ ਲੱਚਰ ਗਾਇਕੀ ਨੂੰ ਖ਼ਤਮ ਕਰਨ ਦੇ ਲਈ ਇੱਕ ਅਲੱਗ ਤੋਂ ਸੈਂਸਰ ਬੋਰਡ ਬਣਨਾ ਚਾਹੀਦਾ ਹੈ। ਯਾਕੂਬ ਨੇ ਇਹ ਵੀ ਦੱਸਿਆ ਕਿ ਜੇਕਰ ਅਫ਼ਸਰ ਚਾਹੁਣ ਤਾਂ ਬਹੁਤ ਕੁਝ ਬਦਲ ਸਕਦਾ ਹੈ। ਇੰਨਾ ਹੀ ਨਹੀਂ ਗਾਣਿਆਂ ਵਿੱਚ ਵਰਤੇ ਜਾਣ ਵਾਲੇ ਬੋਲ ਵੀ ਚੈੱਕ ਕੀਤੇ ਜਾਣੇ ਚਾਹੀਦੇ ਹਨ ਤੇ ਫਾਲਤੂ ਦੇ ਸ਼ਬਦਾਂ ਨੂੰ ਗਾਣੇ ਵਿੱਚ ਨਹੀਂ ਵਰਤਣ ਦੇਣਾ ਚਾਹੀਦਾ।